Friday, October 2, 2026

ਨਿਊਯਾਰਕ ਦੇ ਗੁਰਦੁਆਰਾ ਸਾਹਿਬ `ਚ ਪ੍ਰਬੰਧਕੀ ਝਗੜੇ `ਚ ਲਥੀਆਂ ਦਸਤਾਰਾਂ ਦਾ ਜਥੇਦਾਰ ਨੇ ਲਿਆ ਨੋਟਿਸ

ਆਉਣ ਵਾਲੇ ਸਮੇਂ ਵਿਚ ਪੜਤਾਲ ਕਰਕੇ ਦੋਸ਼ੀਆਂ ਨੂੰ ਤਲਬ ਕੀਤਾ ਜਾਵੇਗਾ – ਜਥੇਦਾਰ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – Giani-Gurbachan-Singh1ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਦਿਨੀਂ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮਿੰਡ ਹਿਲ ਨਿਊਯਾਰਕ ਵਿਖੇ ਸਮਾਗਮ ਦੌਰਾਨ ਗੁਰੂ ਸਾਹਿਬ ਦੀ ਹਜੂਰੀ ਵਿਚ ਛਿੜੇ ਵਿਵਾਦ `ਚ ਲੱਥੀਆਂ ਦਸਤਾਰਾਂ ਦਾੇ ਸਖਤ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤਲਬ ਕਰਨ ਦਾ ਫੈਸਲਾ ਕੀਤਾ ਹੈ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਵਿਚ ਦਸਤਾਰ ਦੀ ਮਹੱਤਤਾ ਲਈ ਸਿੱਖ ਪੰਥ ਤਤਪਰ ਹੈ ਅਤੇ ਦਸਤਾਰ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਦਸਤਾਰ ਦੀ ਮਹਾਨਤਾ ਬਾਰੇ ਵਿਸ਼ਵ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਸਿਖ ਹੀ ਦਸਤਾਰ ਦੀ ਸੰਭਾਲ ਦੀ ਬਜ਼ਾਏ ਆਪਸੀ ਝਗੜੇ ਵਿਚ ਇੱਕ ਦੂਸਰੇ ਦੀਆਂ ਦਸਤਾਰਾਂ ਉਤਾਰ ਰਹੇ ਹਨ।ਉਨ੍ਹਾਂ ਉਪਰੋਕਤ ਹਵਾਲਾ ਦਿੰਦੇ ਹੋਏ ਕਿਹਾ ਕਿ ਹੋਏ ਝਗੜੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply