Friday, October 2, 2026

ਗੁਰੂ ਘਰਾਂ ਵਿਚ ਸ਼ਬਦ ਗੁਰੂ ਪ੍ਰਚਾਰ ਸਮਾਗਮ ਜਾਰੀ

ਬਠਿੰਡਾ, 18 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN1804201701ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ 16 ਅਪ੍ਰੈਲ ਤੋਂ ਸਾਧ ਸੰਗਤ ਦੇ ਘਰਾਂ ਅਤੇ ਗੁਰੂ ਘਰਾਂ ਵਿਚ ਸਵੇਰੇ ਸ਼ਾਮ ਹੋ ਰਹੇ ਹਨ ਜੋ ਕਿ 23 ਅਪ੍ਰੈਲ ਤੱਕ ਚੱਲਣਗੇ।ਇਸ ਲੜੀ ਤਹਿਤ ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਦੇ ਸਮਾਗਮ ਵਿਚ ਰਾਗੀ ਜੱਥਾ ਭਾਈ ਬਲਜਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਾਲਿਆਂ ਨੇ ਸਬਦ ਕੀਰਤਨ ਨਾਲ ਸੰਗਤਾਂ ਨੂੰ ਰੱਸਭਿੰਨਾ ਕੀਰਤਨ ਸਰਵਣ ਕਰਵਾਇਆ।ਇਸ ਤੋਂ ਬਾਅਦ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਦੇ ਅਧਾਰ ’ਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।   ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੈਪਟਨ ਮੱਲ ਸਿੰਘ, ਬਿਕਰਮਜੀਤ ਸਿੰਘ ਧਿੰਗੜ ਅਤੇ ਸੁਖਦੇਵ ਸਿੰਘ ਵਲੋਂ ਆਏ ਪ੍ਰਚਾਰਕਾਂ ਦਾ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।ਇਸ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੈਂਬਰਾਂ ਵਿਚ ਅਵਤਾਰ ਸਿੰਘ ਕੈਂਥ, ਸੁਖਦੇਵ ਸਿੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ,ਦਿਲਬਾਗ ਸਿੰਘ, ਦਿਲਜੀਤ ਸਿੰਘ ਅਤੇ ਰਾਕੇਸ਼ ਸਿੰਘ, ਸਾਧਾ ਸਿੰਘ, ਨੈਬ ਸਿੰਘ, ਸੰਤੋਖ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply