ਬਠਿੰਡਾ, 18 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਪੰਜਾਬ ਨਵੀਂ ਉਦਯੋਗਿਕ ਨੀਤੀ 2017 ਦਾ ਖਰੜਾ ਤਿਆਰ ਕਰਨ ਲਈ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਵਲੋਂ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਉਦਯੋਗਪਤੀਆਂ ਨਾਲ ਇੱਕ ਬੈਠਕ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨਵੀਂ ਉਦਯੋਗਿਕ ਨੀਤੀ ਬਣਾਈ ਜਾ ਰਹੀ ਹੈ ਜਿਸ ਦਾ ਖਰੜਾ ਤਿਆਰ ਕਰਨ ਲਈ ਵੱਖ-ਵੱਖ ਉਦਯੋਗਪਤੀਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਇਸ ਬੈਠਕ ’ਚ ਮੌਜੂਦ ਉਦਯੋਗਪਤੀਆਂ ਨੇ ਇੰਡਸਟਰੀਅਲ ਏਰੀਆ ’ਚ ਵਧੇਰੀ ਸੁਵਿਧਾਵਾਂ, ਮੂਲ ਢਾਂਚਾ, ਉਦਯੋਗ ਲਈ ਸਿੰਗਲ ਵਿੰਡੋ ਪ੍ਰਣਾਲੀ, ਆਲੂਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਕੋਲਡ ਸਟੋਰ,ਪਰਾਲੀ ਦੀ ਨਾੜੀ ਦਾ ਪ੍ਰਬੰਧਨ,ਧਾਗਾ ਫੈਕਟਰੀਆਂ ਸਬੰਧੀ ਮੁੱਦੇ, ਲਘੂ ਉਦਯੋਗ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ, ਰਾਈਸਮਿੱਲਰ ਦੀਆਂ ਸਮੱਸਿਆਵਾਂ, ਬਿਜਲੀ ਦੀ ਸਪਲਾਈ ਆਦਿ ਸਬੰਧੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।ਅੰਤ ਵਿਚ ਬੈਠਕ ’ਚ ਆਏ ਉਦਯੋਗਪਤੀਆਂ ਦਾ ਧੰਨਵਾਦ ਕਰਦਿਆਂ ਲਾਕਰਾ ਨੇ ਕਿਹਾ ਕਿ ਉਨ੍ਹਾਂ ਦੇ ਸੁਝਾਅ ਸਰਕਾਰ ਨੂੰ ਦੱਸ ਦਿੱਤੇ ਜਾਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗਿਕ ਕੇਂਦਰ ਗੁਰਮੀਤ ਸਿੰਘ ਅਤੇ ਵੱਖ-ਵੱਖ ਉਦਯੋਗਪਤੀ ਇਸ ਮੌਕੇ ’ਤੇ ਸ਼ਾਮਿਲ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media