Tuesday, September 29, 2026

ਅੰਮ੍ਰਿਤਸਰ ਪੁਸਤਕ ਮੇਲਾ 22 ਅਪ੍ਰੈਲ ਤੋਂ

ਹਰ ਰੋਜ਼ ਹੋਣਗੇ ਕਹਾਣੀ, ਕਵਿਤਾ ਅਤੇ ਨਾਟਕ `ਤੇ ਸਾਹਿਤਕ ਸਮਾਗਮ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – Deep Kahanikarਪੁਸਤਕ ਸਭਿਆਚਾਰ ਨੂੰ ਪ੍ਰਫੂਲਤ ਕਰਨ ਹਿੱਤ ਨੈਸ਼ਨਲ ਬੁੱਕ ਟਰੱਸਟ ਇੰਡੀਆ ਵੱਲੋਂ ਖਾਲਸਾ ਕਾਲਜ ਦੇ ਸਹਿਯੋਗ ਨਾਲ ਅੱਠ ਰੋਜ਼ਾ ਪੁਸਤਕ ਮੇਲਾ ਕਰਵਾਇਆ ਜਾ ਰਿਹਾ ਹੈ।ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ’ਚ ਲਗਾਏ ਜਾ ਰਹੇ ਇਸ ਪੁਸਤਕ ਮੇਲੇ ਦੀ ਤਫਸੀਲ ਸਾਂਝੀ ਕਰਦਿਆਂ ਐਨ.ਬੀ.ਟੀ. ਦੇ ਅਸਿਸਟੈਂਟ ਡਾਇਰੈਕਟਰ ਮਾਣਕ ਸਿਰੋਲੀਆ ਦੇ ਹਵਾਲੇ ਨਾਲ ਕਥਾਕਾਰ ਦੀਪ ਦੇਵਿੰਦਰ ਸਿੰਘ ਅਤੇ ਡਾ. ਸੁਖਬੀਰ ਸਿੰਘ ਨੇ ਦੱਸਿਆ ਕਿ 22 ਅਪ੍ਰੈਲ ਸ਼ਨੀਵਾਰ ਪੁਸਤਕ ਮੇਲੇ ਦੇ ਉਦਘਾਟਨੀ ਸਮਾਰੋਹ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ੍ਰ: ਰਜਿੰਦਰ ਮੋਹਨ ਸਿੰਘ ਛੀਨਾ ਮੁੱਖ ਮਹਿਮਾਨ ਹੋਣਗੇ, ਜਦਕਿ ਪ੍ਰਿੰ: ਡਾ. ਮਹਿਲ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਪ੍ਰਮੁੱਖ ਸਾਹਿਤਕਾਰ ਜਸਵੰਤ ਸਿੰਘ ਕੰਵਲ, ਪਦਮਸ੍ਰੀ ਸੁਰਜੀਤ ਪਾਤਰ ਅਤੇ ਬਲਦੇਵ ਸਿੰਘ ਸੜਕਨਾਮਾ ਦੀ ਵਿਸ਼ੇਸ਼ ਹਾਜ਼ਰੀ ’ਚ ਹਰ ਰੋਜ਼ ਪੰਜਾਬੀ ਕਹਾਣੀ, ਕਵਿਤਾ, ਨਾਵਲ ਉਪਰ ਵਿਸ਼ੇਸ਼ ਸਮਾਗਮ ਹੋਣਗੇ। ਪੁਸਤਕ ਮੇਲੇ ਦੌਰਾਨ ਪ੍ਰਮੁੱਖ ਪ੍ਰਕਾਸ਼ਕਾਂ ਵੱਲੋਂ ਵੱਖ-ਵੱਖ ਭਾਸ਼ਾ ਵਿੱਚ ਕਿਤਾਬਾਂ ਦੇ ਲਗਾਏ ਜਾ ਰਹੇ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply