ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਜ਼ਿਲਾ ਮੈਜ਼ਿਸਟ੍ਰੇਟ ਫਾਜ਼ਿਲਕਾ ਈਸ਼ਾ ਕਾਲੀਆ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ’ਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਦਿੱਤੇ ਹਨ।
ਜ਼ਿਲਾ ਮੈਜ਼ਿਸਟੇ੍ਰਟ ਈਸ਼ਾ ਕਾਲੀਆ ਨੇ ਦੱਸਿਆ ਕਿ ਪਿਛਲੇ ਸਮੇਂ ’ਚ ਧਾਰਮਿਕ ਸਥਾਨਾਂ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਇੰਨਾਂ ਕਾਰਨ ਇਲਾਕੇ ’ਚ ਤਣਾਅ ਪੈਦਾ ਹੋਣ ਦਾ ਡਰ ਸੀ। ਉਨਾਂ ਦੱਸਿਆ ਕਿ ਇੰਨਾਂ ਹਾਲਤਾਂ ’ਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ’ਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲੇ ’ਚ ਅਮਨ ਕਾਨੰੂਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਫੌਰੀ ਤੌਰ ’ਤੇ ਚੁੱਕਣ ਦੀ ਜ਼ਰੂਰਤ ਹੈ। ਜਿਸ ਕਾਰਨ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਜ਼ਿਲਾ ਮੈਜ਼ਿਸਟ੍ਰੇਟ ਈਸ਼ਾ ਕਾਲੀਆ ਨੇ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਉਨਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਈਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਹਿੰਸਕ ਘਟਨਾ ਕੀਤੀ ਜਾਂ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।ਉਨਾਂ ਫਾਜ਼ਿਲਕਾ ਜ਼ਿਲੇ ’ਚ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ, ਜੀਪਾਂ ਆਦਿ ਦੀ ਖਰੀਦ, ਵੇਚ ਵਰਤੋਂ ਕਰਨ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ ਅਤੇ ਇਹ ਹੁਕਮ 12 ਜੂਨ 2017 ਤੱਕ ਲਾਗੂ ਰਹਿਣਗੇ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media