ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਕੀਤੀ ਜਾ ਰਹੀ ਹੈ ਲਿਫਟਿੰਗ
ਫਾਜ਼ਿਲਕਾ, 18 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ ਅਤੇ ਬੀਤੇ ਇੱਕ ਦਿਨ ਵਿਚ ਹੀ ਜ਼ਿਲੇ ਵਿਚ 46509 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ 104 ਕਰੋੜ 19 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ਵਿਚ ਟਰਾਂਸਫਰ ਕਰਣਗੇ।ਇਸ ਦੇ ਨਾਲ ਹੀ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 253349 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 36374 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 53029 ਮੀਟਿ੍ਰਕ ਟਨ, ਪਨਸਪ ਵੱਲੋਂ 43710 ਮੀਟਿ੍ਰਕ ਟਨ, ਵੇਅਰਹਾਉਸ ਵੱਲੋਂ 39734 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 14470 ਮੀਟਿ੍ਰਕ ਟਨ, ਐਫ.ਸੀ.ਆਈ. ਵੱਲੋਂ 35942 ਮੀਟਿ੍ਰਕ ਟਨ ਅਤੇ ਟੇ੍ਰਡਿੰਗ ਕੰਪਨੀਆਂ ਵੱਲੋਂ 5 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲਿਫਟਿੰਗ ਲਈ 72 ਘੰਟੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਅਨੁਸਾਰ 72 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਤੋਂ ਦੁਗਣੇ ਤੋਂ ਵੀ ਵੱਧ ਕਣਕ ਮੰਡੀਆਂ ਵਿਚੋਂ ਚੁੱਕ ਲਈ ਗਈ ਹੈ ਭਾਵ ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਸਰਕਾਰ ਵੱਲੋਂ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਰਹੀ ਹੈ। ਇਸੇ ਤਰਾਂ ਸਰਕਾਰ ਵੱਲੋਂ 48 ਘੰਟਿਆਂ ਵਿਚ ਅਦਾਇਗੀਆਂ ਲਈ ਤੈਅ ਸਮਾਂ ਹੱਦ ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਏਜੰਸੀਆਂ ਨੂੰ ਦਿੱਤੀਆਂ ਗਈਆਂ ਹਨ।ਉਨਾਂ ਨੇ ਕਿਸਾਨਾਂ ਨੂੰ ਸੁੱਕੀ ਫਸਲ ਹੀ ਮੰਡੀਆਂ ਵਿਚ ਲਿਆਉਣ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media