ਐਸ.ਡੀ.ਐਮ ਨੂੰ ਦਿੱਤਾ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ
ਬਾਬਾ ਬਕਾਲਾ ਸਾਹਿਬ (ਚੌਕ ਮਹਿਤਾ), 18 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –

ਫੀਲਡ ਪੱਤਰਕਾਰ ਐਸੋਸੀਏਸ਼ਨ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਮੀਟਿੰਗ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਹਰਜੀਪ੍ਰੀਤ ਸਿੰਘ ਕੰਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।ਜਿਥੇ ਪੱਤਰਕਾਰਾਂ ਨੰੁ ਦਰਪੇਸ਼ ਮੁਸ਼ਕਲਾਂ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ।ਉਥੇ ਬੀਤੇ ਸਮੇਂ ਦੌਰਾਨ ਪੱਤਰਕਾਰਾਂ ਉਪਰ ਹੋਏ ਹਮਲਿਆਂ ਤੇ ਚਿੰਤਾ ਪ੍ਰਗਟ ਕਰਦਿਆਂ ਪੁਲਿਸ ਅਤੇ ਪ੍ਰਸ਼ਾਸ਼ਨ ਪਾਸੋਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ।ਮੀਟਿੰਗ ਨੂੰ ਸੰਬੋਧਿਨ ਕਰਦੇ ਹੋਏ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਅਤੇ ਸੂਬਾ ਪ੍ਰਧਾਨ ਹਰਜੀਤਪ੍ਰੀਤ ਕੰਗ ਨੇ ਕਿਹਾ ਕਿ ਅਜੇ ਕਾਂਗਰਸ ਸਰਕਾਰ ਬਣੀ ਨੂੰ ਮਹੀਨਾ ਵੀ ਨਹੀਂ ਹੋਇਆ ਕਿ ਸੱਤ੍ਹਾ ਦੇ ਨਸ਼ੇ ਵਿੱਚ ਚੂਰ ਵਿਧਾਇਕਾਂ ਤੇ ਮੰਤਰੀਆਂ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ ਹਨ।ਜਿਸ ਦੀ ਤਾਜਾ ਮਿਸਾਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਸਿੱਕੀ ਅਤੇ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਦਾ ਪੀ.ਏ ਤੇ ਸਾਥੀਆਂ ਵੱਲੋਂ ਕੀਤੇ ਕਾਰਨਾਮਿਆਂ ਤੋਂ ਮਿਲਦੀ ਹੈ ।
ਇਸ ਮੌਕੇ ਗਿੱਦੜਬਾਹਾ ਤੋਂ ਰੋਜਾਨਾ ਪੰਜਾਬੀ ਅਖਬਾਰ ਦੇ ਪੱਤਰਕਾਰ ਸ਼ਿਵਰਾਜ ਸਿੰਘ ਰਾਜੂ ‘ਤੇ ਉਸ ਦੇ ਦਫਤਰ ਵਿੱਚ ਜਾ ਕੇ ਟਰੱਕ ਯੂਨੀਅਨ ਦੇ ਪ੍ਰਧਾਨ ‘ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਢਿੱਲੋਂ ਦੀ ਅਗਵਾਈ ‘ਚ ਇਕ ਦਰਜ਼ਨ ਦੇ ਕਰੀਬ ਗੁੰਡਿਆਂ ਨੇ ਹਮਲਾ ਕਰਕੇ ਉਸ ਨੂੰ ਜ਼ਖਮੀਂ ਕਰ ਦਿੱਤਾ, ਘਟਨਾ ਮੌਕੇ ਗਿੱਦੜਬਾਹਾ ਤੋਂ ਇਕ ਹੋਰ ਪੱਤਰਕਾਰ ਪਰਮਜੀਤ ਸਿੰਘ ਥੇੜ੍ਹੀ ਨੂੰ ਵੀ ਗੁੰਡਿਆਂ ਨੇ ਉਸ ਵੇਲੇ ਬਾਹਾਂ ਤੋਂ ਫੜ ਲਿਆ, ਜਦੋਂ ਉਹ ਰਾਜੂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਪ੍ਰਧਾਨ ਨੇ ਆਪਣਾ ਪਸਤੌਲ ਤਾਣ ਕੇ ਰਾਜੂ ਨੂੰ ਨੱਕ ਨਾਲ ਲਕੀਰਾਂ ਕੱਢਣ ਅਤੇ ਉਸ ਨੂੰ ਮੁਆਫੀ ਮੰਗਣ ਲਈ ਮਜ਼ਬੂਰ ਕੀਤਾ ਤੇ ਇਸ ਸਾਰੇ ਘਟਨਾਕ੍ਰਮ ਦੀ ਮੋਬਾਈਲ ਵੀਡੀਓ ਬਣਾਉਂਦਾ ਰਿਹਾ।ਉਸ ਦੇ ਮੂੰਹ ਵਿੱਚ ਪਿਸ਼ਾਬ ਤੇ ਸ਼ਰਾਬ ਵੀ ਪਾਈ ਗਈ।ਵਿਧਾਇਕ ਅਮਰਿੰਦਰ ਰਾਜਾ ਵੜਿੰਗ ਦਾ ਪੀ.ਏ ਵੀ ਮੌਜੂਦ ਸੀ।ਪੁਲਿਸ ਨੇ ਚਰਨਜੀਤ ਸਿੰਘ ਢਿੱਲੋਂ ਸਮੇਤ ਦੋ ਨੂੰ ਗ੍ਰਿਫਤਾਰ ਕਰਕੇ ਜ਼ੇਲ੍ਹ ਭੇਜ ਦਿੱਤਾ ਹੈ, ਜਦਕਿ ਅਮਰਿੰਦਰ ਰਾਜਾ ਵੜਿੰਗ ਦਾ ਪੀ.ਏ ਜਸਪ੍ਰੀਤ ਸਿੰਘ ਭਲਾਈਆਣਾ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।ਪੱਤਰਕਾਰ ਭਾਈਚਾਰੇ ਨੇ ਮੰਗ ਕੀਤੀ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀਆਂ ਧਾਰਾਵਾਂ ਵਿੱਚ ਹੋਰ ਵਾਧਾ ਕੀਤਾ ਜਾਵੇ ਤੇ ਭਗੌੜੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ।
ਇਸ ਮੌਕੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਸਾਹਮਣੇ ਦੋਸ਼ੀਆਂ ਦਾ ਪੁਤਲਾ ਫੂਕਿਆ ਗਿਆ ਅਤੇ ਇਕ ਮੰਗ ਪੱਤਰ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਤੇਜਦੀਪ ਸਿੰਘ ਸੈਣੀ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਹਲਕਾ ਬਾਬਾ ਬਕਾਲਾ ਵਿੱਚ ਕੁੱਝ ਬੌਗਸ ਪੱਤਰਕਾਰੀ ਕਰਨ ਵਾਲੇ ਅਖੌਤੀ ਪੱਤਰਕਾਰਾਂ ਨੂੰ ਤਾੜਣਾ ਕੀਤੀ ਗਈ ਕਿ ਉਹ ਪੱਤਰਕਾਰੀ ਦੇ ਨਾਂ ਹੇਠ ਆਪਣੀਆਂ ਗਲਤ ਕਾਰਵਾਈਆਂ ਬੰਦ ਕਰਨ ।
ਇਸ ਮੌਕੇ ਹਰਜੀਤ ਸਿੰਘ ਬੁਤਾਲਾ, ਗੌਰਵ ਜੋਸ਼ੀ, ਕੈਪਟਨ ਸਿੰਘ ਮਹਿਤਾ, ਸੁਰਿੰਦਰਪਾਲ ਸਿੰਘ ਲੱਡੂ, ਪਰਮਜੀਤ ਸਿੰਘ ਰੱਖੜਾ, ਸੁਰਜੀਤ ਸਿੰਘ ਬੁਤਾਲਾ, ਸਤਨਾਮ ਸਿੰਘ ਨੌਰੰਗਪੁਰੀ, ਅਮਰਜੀਤ ਸਿੰਘ ਬੁੱਟਰ, ਜਗੀਰ ਸਿੰਘ ਸਫਰੀ, ਗੁਰਪ੍ਰੀਤ ਸਿੰਘ ਧੰਜਲ, ਬਲਜਿੰਦਰ ਸਿੰਘ ਰੰਧਾਵਾ, ਬਲਵਿੰਦਰ ਸਿੰਘ ਅਠੌਲ਼ਾ, ਸੁਖਵਿੰਦਰ ਸਿੰਘ ਚਾਹਲ, ਜਸਵਿੰਦਰਪਾਲ ਸ਼ਰਮਾ, ਜਰਨਲ ਸਕੱਤਰ ਜੋਗਿੰਦਰ ਸਿੰਘ ਮਾਣਾ, ਧਰਮਿੰਦਰ ਸਿੰਘ ਭੰਮਰਾ, ਰਣਜੀਤ ਸਿੰਘ ਸੰਧੂ, ਮਨਦੀਪ ਸਿੰਘ ਧਰਦਿਉ, ਵਰਿੰਦਰ ਕੁਮਾਰ, ਕੁਲਦੀਪ ਸਿੰਘ ਦੀਪੂ, ਤੇਜਿੰਦਰ ਸਿੰਘ ਬਿੱਟੂ ਮਹਿਤਾ, ਅਤਰ ਸਿੰਘ ਤਰਸਿੱਕਾ, ਲੱਖਾ ਸਿੰਘ ਅਜ਼ਾਦ, ਅਮਨ ਸ਼ਾਲੀਮਾਰ, ਗੁਰਪ੍ਰੀਤ ਸਿੰਘ ਬਿਆਸ, ਗੁਰਮੁੱਖ ਸਿੰਘ ਪੱਡਾ, ਨਿਰਮਲ ਸਿੰਘ ਸੰਘਾ, ਭੁਪਿੰਦਰ ਸਿੰਘ ਲੁੱਧੜ, ਮਨਬੀਰ ਸਿੰਘ ਧੂਲਕਾ, ਨਵਜੋਤ ਸਿੰਘ ਤਰਸਿੱਕਾ, ਦਲਜੀਤ ਰਾਜਨ, ਸਤਵਿੰਦਰ ਕੌਰ ਕਾਲੜਾ, ਸੁਰਜੀਤ ਸਿੰਘ ਫੇਰੂਮਾਨ, ਮਾ: ਨਰਿੰਦਰ ਰਾਏ, ਬਲਜੀਤ ਭੱਟੀ, ਡਾ: ਸੁਖਵਿੰਦਰ ਰਾਏ, ਅਮਨ ਬੱਲ, ਸੰਦੀਪ ਸਿੰਘ ਅਤੇ ਹੋਰ ਪੱਤਰਕਾਰ ਹਾਜ਼ਰ ਸਨ ।
Punjab Post Daily Online Newspaper & Print Media