Tuesday, November 24, 2026

ਲੜਕੀਆਂ ਦੇ ਸਕੂਲ ਵਿਚ ਦਾਖ਼ਲੇ ਸਬੰਧੀ ਕੱਢੀ ਜਾਗਰੂਕਤਾ ਰੈਲੀ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –PPN1904201708 ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਕੂਲ ਵਿਚ ਲੜਕੀਆਂ ਨੂੰ ਦਾਖ਼ਲੇ ਲਈ ਪ੍ਰੇਰਿਤ ਅਤੇ ਉਤਸਾਹਿਤ ਕਰਨ ਸਬੰਧੀ ਬੀਤੇ ਦਿਨੀਂ ਇੱਕ ਅਭਿਆਨ ਚਲਾਇਆ ਗਿਆ ਹੈ। ਇਸ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵੱਲੌਂ ਪਿ੍ਰੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ।
ਰੈਲੀ ਸਕੂਲ ਤੋਂ ਸ਼ੁਰੂ ਹੋਕੇ ਪਿੰਡ ਦੀਆਂ ਵੱਖ ਵੱਖ ਗਲੀਆਂ ਤੋਂ ਹੁੰਦੀ ਹੋਈ ਸਕੂਲ ਵਿਚ ਆਕੇ ਰੁੰਕੀ। ਰੈਲੀ ਦੌਰਾਨ ਬੱਚਿਆਂ ਨੇ ਹੱਥਾਂ ਵਿਚ ਲੋਕਾਂ ਨੂੰ ਲੜਕੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਦਾ ਹੋਇਆ ਬੈਨਰ ਅਤੇ ਫੱਟੀਆਂ ਚੁੱਕੀਆਂ ਹੋਈਆਂ ਸਨ ਅਤੇ ਵਿਦਿਆਰਥੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਾਅਰੇੇ ਲਗਾ ਰਹੇ ਸਨ। ਰੈਲੀ ਦੌਰਾਨ ਪਿੰਡ ਦੇ ਸਰਪੰਚ ਡਾ. ਮੋਹਨ ਲਾਲ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਰੈਲੀ ਦਾ ਸਵਾਗਤ ਕੀਤਾ ਅਤੇ ਲੜਕੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਚਲਾਏ ਗਏ ਇਸ ਅਭਿਆਨ ਸਬੰਧੀ ਸਿੱਖਿਆ ਵਿਭਾਗ  ਦੀ ਸ਼ਲਾਘਾ ਕੀਤੀ।
ਰੈਲੀ ਵਿਚ ਸਕੂਲ ਅਧਿਆਪਕ ਰਾਜ ਕੁਮਾਰ, ਸ਼ਿਵਕਰਨ ਮੋਂਗਾ, ਨਰੇਸ਼ ਕੁਮਾਰ, ਸੰਜੀਵ ਵਿਨਾਇਕ, ਮਾਲਿਕ ਦਿੱਤਾ, ਸੁਮਨ ਬਾਲਾ, ਪਿ੍ਰਤਪਾਲ, ਨੀਤੂ ਨਿਸ਼ਚਲ, ਵਿਸ਼ਾਲ ਵਾਟਸ, ਰੋਕਸੀ ਫੁਟੇਲਾ, ਵਿਜੈ ਗੁਗਲਾਨੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸਹਿਯੋਗ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply