ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਏਮੈਂਟ ਗਾਰੰਟੀ ਐਕਟ (ਮਗਨਰੇਗਾ) 2005 ਸਕੀਮ ਤਹਿਤ ਵਿੱਤੀ ਸਾਲ 2017-18 ਅਧੀਨ ਮਗਨਰੇਗਾ ਕਾਮਿਆਂ ਦੀ ਉਜਰਤ ’ਚ ਵਾਧਾ ਕੀਤਾ ਗਿਆ।ਇਹ ਵਾਧਾ 218 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ 233 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮਗਨਰੇਗਾ ਐਕਟ 2005 ਤਹਿਤ ਮਗਨਰੇਗਾ ਕਾਮਿਆਂ ਦੀ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਪਹਿਲਾਂ 218 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ 100 ਦਿਨਾਂ ਦਾ 2,18,00 ਰੁਪਏ ਮਿਲਦਾ ਸੀ। ਹੁਣ ਵਿੱਤੀ ਵਰੇ 2017-18 ਤੋਂ 233 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ 100 ਦਿਨਾਂ ਦੇ 2,33,00 ਰੁਪਏ ਮਿਲਣਗੇ। ਉਨਾਂ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਕੰਮ ਕਰ ਰਹੇ ਕਾਮਿਆਂ ਵੱਲੋਂ ਪਿੰਡ ਪੱਧਰ ਤੇ ਬਹੁਤ ਹੀ ਵਧੀਆ ਤੇ ਸੁਚੱਜੇ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਇਨਾਂ ਕਾਮਿਆਂ ਦੀ ਉਜਰਤਾਂ ਵੱਧਣ ਨਾਲ ਜਿੱਥੇ ਉਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ, ਉਥੇ ਹੀ ਉਹ ਹੋਰ ਜ਼ਿਆਦਾ ਮਿਹਨਤ, ਪੂਰੀ ਲਗਨ ਤੇ ਤਨਦੇਹੀ ਨਾਲ ਕੰਮ ਕਰਨਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media