Wednesday, November 25, 2026

ਜਿਲੇ ਦੀਆਂ ਮੰਡੀਆਂ ’ਚ 2,73,001 ਮੀਟਿ੍ਰਕ ਟਨ ਕਣਕ ਦੀ ਕੀਤੀ ਖਰੀਦ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – Isha Kalia ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ ਅਤੇ ਬੀਤੇ ਇਕ ਦਿਨ ਵਿਚ ਹੀ ਜ਼ਿਲੇ ਵਿਚ 58684 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ 148 ਕਰੋੜ 84 ਲੱਖ  ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ਵਿਚ ਟਰਾਂਸਫਰ ਕਰਣਗੇ। ਇਸ ਦੇ ਨਾਲ ਹੀ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 3,12,033 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 45148 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 62816 ਮੀਟਿ੍ਰਕ ਟਨ, ਪਨਸਪ ਵੱਲੋਂ 54385 ਮੀਟਿ੍ਰਕ ਟਨ, ਵੇਅਰਹਾਉਸ ਵੱਲੋਂ 44834 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 20090 ਮੀਟਿ੍ਰਕ ਟਨ, ਐਫ.ਸੀ.ਆਈ. ਵੱਲੋਂ 45723 ਮੀਟਿ੍ਰਕ ਟਨ ਅਤੇ ਟੇ੍ਰਡਿੰਗ ਕੰਪਨੀਆਂ ਵੱਲੋਂ 5 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਲਿਫਟਿੰਗ ਲਈ 72 ਘੰਟੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਅਨੁਸਾਰ 72 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਤੋਂ ਦੁਗਣੇ ਤੋਂ ਵੀ ਵੱਧ ਕਣਕ ਮੰਡੀਆਂ ਵਿਚੋਂ ਚੁੱਕ ਲਈ ਗਈ ਹੈ ਭਾਵ ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਸਰਕਾਰ ਵੱਲੋਂ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਰਹੀ ਹੈ। ਇਸੇ ਤਰਾਂ ਸਰਕਾਰ ਵੱਲੋਂ 48 ਘੰਟਿਆਂ ਵਿਚ ਅਦਾਇਗੀਆਂ ਲਈ ਤੈਅ ਸਮਾਂ ਹੱਦ ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਏਜੰਸੀਆਂ ਨੂੰ ਦਿੱਤੀਆਂ ਗਈਆਂ ਹਨ। ਉਨਾਂ ਨੇ ਕਿਸਾਨਾਂ ਨੂੰ ਸੁੱਕੀ ਫਸਲ ਹੀ ਮੰਡੀਆਂ ਵਿਚ ਲਿਆਉਣ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply