Wednesday, November 25, 2026

ਸਿੱਖ ਗੁਰੂਆਂ ਦੀਆਂ ਗਲਤ ਤਸਵੀਰਾਂ ਮੋਬਾਇਲ `ਤੇ ਭੇਜਣ ਵਾਲੇ ਖਿਲਾਫ ਕਾਰਵਾਈ ਮੰਗੀ

ਅਬੋਹਰ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – PPN1904201716ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਵਾਸੀ ਅਕਾਲੀ ਆਗੂ ਨੇ ਅਬੋਹਰ ਦੇ ਡੀ.ਐਸ.ਪੀ. ਨੂੰ ਮੰਗ ਪੱਤਰ ਦੇ ਕੇ ਉਨਾਂ ਦੇ ਮੋਬਾਇਲ ਤੇ ਸਿੱਖ ਧਰਮ ਨਾਲ ਜੁੜੀਆਂ ਗਲਤ ਤਸਵੀਰਾਂ ਭੇਜਣ ਵਾਲੇ ਵਿਅਕਤੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੀ.ਐਸ.ਪੀ ਅਰਸ਼ੂ ਰਾਮ ਸ਼ਰਮਾ ਨੂੰ ਸੋਪੇਂ ਮੰਗ ਪੱਤਰ ਵਿੱਚ ਗੁਰਲਾਲ ਸਿੰਘ ਦਾਨੇਵਾਲੀਆ ਨੇ ਦੱਸਿਆ ਕਿ ਉਨਾਂ ਦੀ ਪਤਨੀ ਪਰਮਿੰਦਰ ਕੌਰ ਦਾਨੇਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ। ਬੀਤੇ ਦਿਨੀ ਕਿਸੇ ਅਣਪਛਾਤੇ ਵਿਅਕਤੀ ਨੇ ਉਨਾਂ ਦੇ ਮੋਬਾਇਲ ਤੇ ਸਿੱਖ ਗੁਰੂਆਂ ਨਾਲ ਜੁੜੀਆਂ ਗਲਤ ਤਸਵੀਰਾਂ ਭੇਜ ਕੇ ਉਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਤਹਿਤ ਉਕਤ ਵਿਅਕਤੀ ਦਾ ਪਤਾ ਲਗਾ ਕੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਜਾਵੇ। ਜਿਸ ਤੇ ਡੀ.ਐਸ.ਪੀ ਸ਼ਰਮਾ ਨੇ ਉਕਤ ਵਿਅਕਤੀ ਦਾ ਪਤਾ ਲਗਾ ਕੇ ਬਣਦੀ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੋਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਰੰਧਾਵਾ, ਜੱਥੇਦਾਰ ਗੁਰਬੰਤਾ ਸਿੰਘ ਦਲਮੀਰ ਖੇੜਾ, ਐਡਵੋਕੇਟ ਤੇਜਿੰਦਰ ਸਿੰਘ ਖਾਲਸਾ, ਐਡਵੋਕੇਟ ਪ੍ਰਤਾਪ ਸਿੰਘ ਤਿੰਨਾ, ਜਗਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply