ਫਾਜ਼ਿਲਕਾ, 19 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –

ਸਰਕਾਰੀ ਸਕੂਲਾਂ ਵਿਚ ਲੜਕੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਰਕਾਰੀ ਸਕੂਲ ਵਿਚ ਦਾਖ਼ਲੇ ਨੂੰ ਵਧਾਉਣ ਲਈ ਸਰਕਾਰੀ ਸੀਨੀਅਰ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਅੱਜ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਜਾਗਰੂਕਤਾ ਰੈਲੀ ਕੱਢੀੇ। ਇਸ ਜਾਗਰੂਕਤਾ ਰੈਲੀ ਨੂੰ ਸਕੂਲ ਪਿ੍ਰੰਸੀਪਲ ਸੰਦੀਪ ਧੂੜੀਆ ਨੇ ਹਰੀ ਝੰਡੀ ਵਿਖਾਕੇ ਰਵਾਨਾ ਕੀਤਾ।
ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਪਿ੍ਰੰਸੀਪਲ ਸੰਦੀਪ ਧੂੜੀਆ ਨੇ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਪੰੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਪੜਨ ਵਾਲੇ ਬੱਚਿਆਂ ਲਈ ਹਮੇਸ਼ਾਂ ਤੋਂ ਹੀ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 6ਵੀਂ ਤੋਂ ਸਤਵੀਂ ਜਮਾਤ ਤੱਕ ਦੀ ਮੁਫ਼ਤ ਪੜਾਈ, ਵਰਦੀਆਂ, ਕਿਤਾਬਾਂ ਅਤੇ ਦੁਪਹਿਰ ਵਿਚ ਮਿਡ ਡੇ ਮੀਲ ਸਕੀਮ ਦੇ ਤਹਿਤ ਪੋਸਟਿਕ ਆਹਾਰ, ਵਜੀਫ਼ਾ, ਮਾਈ ਭਾਗੋ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲਾਂ, ਵਿਦਿਆਰਥਣਾਂ ਨੂੰ ਆਤਮ ਰੱਖਿਆ ਲਈ ਟ੍ਰੇਨਿੰਗ, ਐਨਐਸਐਸ ਕੈਂਪ ਲਗਾਉਣਾ, ਵਿਦਿਆਰਥਣਾਂ ਲਈ ਆਰ.ਓ.ਦਾ ਪਾਣੀ ਆਦਿ ਵਿਸ਼ੇਸ਼ ਸੁਵਿਧਾਵਾਂ ਦਿੱਤੀਆਂ ਜਾਂਦੀਆਂ ਹਨ।
ਇਸ ਮੌਕੇ ਸਕੂਲ ਦੀ ਐਸ.ਐਮ.ਸੀ ਚੇਅਰਪਰਸਨ ਮਿ੍ਰਦੁਲਾ ਸ਼ਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਈ ਅਤੇ ਲੋਕਾਂ ਨੂੰ ਸਰਕਾਰੀ ਸਕੂਲ ਵਿਚ ਲੜਕੀਆਂ ਦਾ ਵੱਧ ਤੋਂ ਵੱਧ ਦਾਖ਼ਲਾ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਬੱਚਿਆਂ ਨੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਜਾਕੇ ਲੋਕਾਂ ਨੂੰ ਦਾਖ਼ਲੇ ਲਈ ਜਾਗਰੂਕ ਕੀਤਾ। ਇਸ ਮੌਕੇ ਬੱਚਿਆਂ ਨੇ ਹੱਥਾਂ ਵਿਚ ਵੱਖ ਵੱਖ ਨਾਅਰੇ ਲਿਖੀਆਂ ਫੱਟੀਆਂ ਚੁੱਕ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਲੜਕੀਆਂ ਨੂੰ ਦਾਖ਼ਲ ਕਰਵਾਉਣ ਲਈ ਜਾਗਰੂਕ ਕੀਤਾ।
ਇਸ ਮੌਕੇ ਅਕਾਸ਼ਦੀਪ ਡੋਡਾ, ਸੰਦੀਪ ਕਟਾਰੀਆ, ਅਨਿਲ ਗਗਨੇਜਾ, ਅਮਰਜੀਤ ਸਿੰਘ, ਪਰਮਜੀਤ ਸਿੰਘ, ਨੀਰਜ਼ ਸ਼ਰਮਾ, ਸੁਰਿੰਦਰ ਕੁਮਾਰ, ਵਿਕਾਸ ਡੋਡਾ, ਸੋਮ ਪ੍ਰਕਾਸ਼, ਭਜਨ ਲਾਲ, ਪਵਨ ਬੱਬਰ, ਮਾਸਟਰ ਰੋਸ਼ਨ ਲਾਲ ਅਤੇ ਹੋਰ ਹਾਜ਼ਰ ਸਨ।
Punjab Post Daily Online Newspaper & Print Media