Tuesday, November 24, 2026

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – PPN1904201721ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਉਂਦਿਆ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਇਸ ਮੌਕੇ ਕੌਂਸਲ ਦੇ ਧਾਰਮਿਕ ਮਾਮਲਿਆਂ ਦੇ ਜੁਆਇੰਟ ਸਕੱਤਰ ਸ: ਸੁਖਦੇਵ ਸਿੰਘ ਅਬਦਾਲ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਅਦਬਾਲ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਗੁਰਮਹਿੰਦਰ ਸਿੰਘ, ਡਾ. ਰਘਬੀਰ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਐੱਸ. ਕੇ. ਜੰਡ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰ: ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ, ਕੌਂਸਲ ਦੇ ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply