Tuesday, November 24, 2026

ਕਾਂਗਰਸ ਪਾਰਟੀ ਚੋਣਾਂ ਦੋਰਾਨ ਕੀਤੇ ਵਾਅਦੇ ਪੂਰੇ ਕਰਨ ਲਈ ਵਚਨੱਬਧ – ਭੁੱਲਰ

PPN2004201701ਅਲਗੋਕੋਠੀ /ਅਮਰਕੋਟ, 20 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਕਾਂਗਰਸ ਪਾਰਟੀ ਚੋਣਾਂ ਤੋਂ ਪਹਿਲਾਂ ਸੂਬੇ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਤਰਾਂ ਵਚਨੱਬਧ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਕੇ ਨਿਆਂ ਉਨਾਂ ਨੂੰ ਦਿਵਾਇਆ ਜਾਵੇਗਾ।ਇਹ ਪ੍ਰਗਟਾਵਾ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਦੇ ਗ੍ਰਹਿ ਅਲਗੋਕੋਠੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜ ਅੰਦਰ ਸੂਬੇ ਦੀ ਹਾਲਤ ਤਰਸਯੋਗ ਬਣ ਚੁੱਕੀ ਸੀ, ਉਸ ਵਿੱਚ ਕੈਪਟਨ ਦੀ ਸਰਕਾਰ ਬਨਣ ਨਾਲ ਸੁਧਾਰ ਹੋਇਆ ਹੈ ਅਤੇ ਸੂਬੇ ਅੰਦਰ ਅਮਨ ਕਨੂੰਨ ਦੀ ਸਥਿਤੀ ਵੀ ਬਹਾਲ ਹੋ ਗਈ ਹੈ ।ਇਸ ਸਮੇਂ ਸਮੁੱਚੇ ਹਾਂਡਾ ਪਰਿਵਾਰ ਵਲੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਸਿਰੋਪਾਓ ਤੇ ਲੋਈ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੋਕੇ ਸੇਵਾ ਸਿੰਘ ਮਗੋਲ, ਬਾਊ ਰਾਮ, ਸੁਖਰਾਜ ਹਾਂਡਾ, ਗੁਰਦੀਪ ਸਿੰਘ ਕਾਲਾ, ਬਾਬਾ ਸਾਹਿਬ ਸਿੰਘ, ਪ੍ਰਦੀਪ ਹਾਂਡਾ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply