Tuesday, November 24, 2026

ਕਿਸਾਨ ਮੰਡੀਆਂ ਵਿੱਚ ਵਧੇਰੇ ਨਮੀ ਵਾਲੀ ਕਣਕ ਨਾ ਲਿਆਉਣ – ਡਿਪਟੀ ਕਮਿਸ਼ਨਰ

PPN2004201709ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅੱਜ ਸਥਾਨਕ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕਮਲਦੀਪ ਸਿੰਘ ਸੰਘਾ ਅਤੇ ਡਾਇਰੈਕਟਰ ਖੁਰਾਕ ਤੇ ਸਪਲਾਈ ਸ਼ਿਵਦੁਲਾਰ ਸਿੰਘ ਢਿਲੋ ਨੇ ਜਿਲ੍ਹਾ ਅਤੇ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 12 ਫੀਸਦੀ ਤੋਂ ਵੱਧ ਨਮੀ ਵਾਲੀ ਟਰਾਲੀ ਨੂੰ ਮੰਡੀ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।ਉਨ੍ਹਾਂ ਇਹ ਵੀ ਦੱਸਿਆ ਕਿ ਸਾਰੀਆਂ ਏਜੰਸੀਆਂ ਨੇ ਕਣਕ ਦੀ ਖਰੀਦ ਲਈ ਆਪਣੇ ਆਪਣੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਹਨ।  ਡਾਇਰੈਕਟਰ ਖੁਰਾਕ ਤੇ ਸਪਲਾਈ ਸ੍ਰੀ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਕਣਕ ਦੀ ਖਰੀਦ ਲਈ ਪੰਜਾਬ ਸਾਰੇ ਮੰਡੀ ਅਫਸਰਾਂ ਅਤੇ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਕਣਕ ਦੀ ਲਿਫਟਿੰਗ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।ਉਨ੍ਹਾਂ ਕਿਹਾ ਕਿ ਪਟਿਆਲਾ ਜਿਲ੍ਹੇ ਵਿੱਚ ਕਣਕ 33 ਫੀਸਦੀ ਕਣਕ ਦੀ ਖਰੀਦ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ  ਅਤੇ ਇਥੇ ਵੀ ਕਣਕ ਦੀ ਲਿਫਟਿੰਗ ਲਈ ਟਰਾਂਸਪੋਰਟ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਬੋਲੀ ਲਾਉਣ ਤੋਂ ਪਹਿਲਾਂ ਆੜਤੀ ਕਣਕ ਨੂੰ ਬੋਰੀ ਵਿੱਚ ਨਾ ਪਾਉਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਮੰਡੀ ਵਿੱਚ ਸਾਫ ਸੁਥਰੀ ਕਣਕ ਲੈ ਕੇ ਆਉਣ ਤਾਂ ਜੋ ਕਣਕ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਉਨ੍ਹਾਂ ਨੂੰ ਸਾਹਮਣਾ ਨਾ ਕਰਨਾ ਪਵੇ।ਸੰਘਾ ਨੇ ਦੱਸਿਆ ਕਿ ਸਰਕਾਰ ਨੇ ਕਣਕ ਦੀ ਖਰੀਦ ਨਾਲੋ-ਨਾਲ ਕਰਨ ਅਤੇ ਖਰੀਦੀ ਹੋਈ ਫਸਲ ਦੀ ਅਦਾਇਗੀ 24 ਘੰਟਿਆਂ ਵਿਚ ਕਰਨ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਕਿਸੇ ਕਿਸਾਨ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਉਪ-ਮੰਡਲ ਮੈਜਿਸਟਰੇਟ ਮੈਡਮ ਪ੍ਰੀਤੀ ਯਾਦਵ, ਜਿਲ੍ਹਾ ਖੁਰਾਕ ਸਪਲਾਈ ਕੰਟਰੋਲ ਸਰਤਾਜ ਸਿੰਘ, ਮੰਡੀ ਅਧਿਕਾਰੀ, ਖੀਰਦ ਏਜੰਸੀਆਂ ਦੇ ਐਮ.ਡੀ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply