Monday, March 9, 2026

ਹਵਾਈ ਫੌਜ `ਚ ਭਰਤੀ ਦੇ ਚਾਹਵਾਨ ਸਵੇਰੇ 6 ਵਜੇ ਰਾਜਾਸਾਂਸੀ ਵਿਖੇ ਪਹੁੰਚਣ- ਡਿਪਟੀ ਕਮਿਸ਼ਨਰ

PPN2004201710ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ 5 ਮਈ ਨੂੰ ਅੰਮ੍ਰਿਤਸਰ ਵਿਖੇ ਹੋ ਰਹੀ ਪੰਜਾਬ ਦੇ 10 ਜਿਲ੍ਹਿਆਂ ਦੀ ਹਵਾਈ ਫੌਜ ਵਿੱਚ ਭਰਤੀ ਰੈਲੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਕਿਰਿਆ ਸਵੇਰੇ 6 ਵਜੇ ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਰਤੀ ਰੈਲੀ ਸਬੰਧੀ ਹਵਾਈ ਫੌਜ ਅਧਿਕਾਰੀਆਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ 10 ਜਿਲ੍ਹਿਆਂ ਅੰਮ੍ਰਿਤਸਰ, ਮੁਕਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, ਮੋਗਾ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ ਅਤੇ ਫਰੀਦਕੋਟ ਦੇ ਨੌਜਵਾਨ ਭਰਤੀ ਹੋ ਸਕਣਗੇ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸੰਘਾ ਨੇ ਦੱਸਿਆ ਕਿ ਏਅਰਮੈਨ ਦੀ ਇਹ ਭਰਤੀ ਗੈਰ ਤਕਨੀਕੀ ਵਰਗ ਵਿਚ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਲਿਖਤੀ ਟੈਸਟ ਤੋਂ ਪਹਿਲਾਂ ਸਰੀਰਕ ਟੈਸਟ ਪਾਸ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਇਸ ਟੈਸਟ ਲਈ ਤਿਆਰ ਹੋ ਜਾਣ।੍ਰ ਸੰਘਾ ਨੇ  ਹਵਾਈ ਫੌਜ ਵਿੱਚ ਭਰਤੀ ਹੋਣ ਲਈ ਵੱਧ ਚੜ ਕੇ ਹਿੱਸਾ ਲੈਣ ਬਾਰੇ ਦੱਸਦਿਆਂ ਕਿਹਾ ਕਿ ਇਹ ਨੌਜਵਾਨਾਂ ਲਈ ਇਕ ਸੁਨਿਹਰੀ ਮੌਕਾ ਹੈ ਅਤੇ ਭਰਤੀ ਰੈਲੀ ਵਿੱਚ  ਭਾਗ ਲੈਣ ਵਾਲੇ ਨੌਜਵਾਨ ਆਪਣੀ ਯੋਗਤਾ ਸਰਟੀਫਿਕੇਟ ਨਾਲ ਲੈ ਕੇ ਆਉਣ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply