ਫਾਜ਼ਿਲਕਾ, 20 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਅਹੂਜਾ ਗਲੀ ਵਿਚ ਸਥਿਤ ਇੱਕ ਘਰ ਵਿਚ ਤੰਦੂਰ ਬਾਲਦੇ ਸਮੇਂ ਭੜਕੀ ਅੱਗ ਨਾਲ ਘਰ ਦੇ ਗੈਰੇਜ ਵਿਚ ਖੜ੍ਹੀ ਕਾਰ ਵਿਚ ਅੱਗ ਲੱਗ ਗਈ। ਜਾਣਕਾਰੀ ਦਿੰਦੇ ਹੋਏ ਬੀਰਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੁਪਹਿਰ ਲਗਭਗ 1.30 ਵਜੇ ਉਨ੍ਹਾਂ ਦੇ ਕਾਰ ਗੈਰੇਜ ਦੇ ਪਿੱਛੇ ਰੋਟੀ ਬਣਾਉਣ ਲਈ ਤੰਦੂਰ ਬਾਲਿਆ।ਜਿਸ ਕਾਰਨ ਅਚਾਨਕ ਅੱਗ ਭੜਕ ਗਈ ਅਤੇ ਕੋਲ ਖੜ੍ਹੀ ਕਾਰ ਨੂੰ ਆਪਣੀ ਚਪੇਟ ਵਿਚ ਲੈ ਲਿਆ। ਜਿਸਦੀ ਸੂਚਨਾ ਉਨ੍ਹਾਂ ਨੇ ਤੁਰੰਤ ਫਾਇਰਬ੍ਰਿਗੇਡ ਨੂੰ ਦਿੱਤੀ।ਫਾਇਰਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਜਲਦੀ ਹੀ ਅੱਗ ਤੇ ਕਾਬੂ ਪਾ ਲਿਆ।ਬੀਰਇੰਦਰ ਸਿੰਘ ਨੇ ਦੱਸਿਆ ਕਿ ਜੇਕਰ ਅੱਗ ਕਾਰ ਦੇ ਪੈਟ੍ਰੈਲ ਤੱਕ ਪਹੁੰਚ ਜਾਂਦੀ ਤਾਂ ਹੋਰ ਵੱਧ ਨੁਕਸਾਨ ਹੋ ਸਕਦਾ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media