Tuesday, April 28, 2026

ਦਮਦਮੀ ਟਕਸਾਲ ਵਿਖੇ ਸ਼ਹੀਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ 22 ਨੂੰ

PPN2004201721ਚੌਂਕ ਮਹਿਤਾ, 20 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਜੂਨ 1984 ਨੂੰ ਵਾਪਰੇ ਅਪ੍ਰੈਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਦਮਦਮੀ ਟਕਸਾਲ ਦੇ ਚੌਦਵੇਂ ਮੁੱਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਰਨਲ ਸ਼ੁਬੇਗ ਸਿੰਘ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਜੋ ਹਰ ਸਾਲ ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਵੱਖ ਵੱਖ ਪਿੰਡਾਂ ਵਿੱਚ ਕਰਵਾਏ ਜਾਂਦੇ ਹਨ, ਜਿੰਨਾਂ ਦੀ ਰੂਪ ਰੇਖਾ ਉਲੀਕਣ ਵਾਸਤੇ ਇਕ ਵਿਸ਼ੇਸ਼ ਮੀਟਿੰਗ 22 ਅਪ੍ਰੈਲ ਨੂੰ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਬੁਲਾਈ ਗਈ ਹੈ।ਇਸ ਸਬੰਧੀ ਟਕਸਾਲ ਮੁੱਖੀ ਨੇ ਦੱਸਿਆ ਕਿ ਪਹਿਲੀ ਮਈ ਤੋ ਵੱਖ ਵੱਖ ਪਿੰਡਾਂ ’ਚ ਕਥਾ ਕੀਰਤਨ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜਿਹੜੇ ਜਿਹੜੇ ਪਿੰਡਾਂ ਦੀਆ ਸੰਗਤਾਂ ਨੇ ਆਪਣੇ ਪਿੰਡਾਂ ਵਿੱਚ ਇਹ ਸਮਾਗਮ ਕਰਵਾਉਣੇ ਹੋਣ, ਉਹ ਇਸ ਮੀਟਿੰਗ ਵਿੱਚ ਆ ਕੇ ਸਮਾਗਮ ਦੀ ਤਰੀਖ ਲੈ ਸਕਦੇ ਹਨ।ਉਨਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਪ੍ਰਤੀ ਸੰਗਤਾਂ ’ਚ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਪ੍ਰਬੰਧ ਵੀ ਵੱਡੇ ਪੈਮਾਨੇ ਤੇ ਕੀਤੇ ਜਾ ਰਹੇ ਹਨ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ, ਪੰਚਾਂ, ਸਰਪੰਚਾਂ, ਧਰਮਿਕ ਸ਼ਖਸੀਅਤਾਂ ਅਤੇ ਹੋਰ ਸੰਗਤਾਂ ਨੂੰ ਮੀਟਿੰਗ ’ਚ 11:00 ਵਜੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਵਿਖੇ ਪੁੱਜਣ ਦੀ ਅਪੀਲ ਕੀਤੀ ਜਾਂਦੀ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply