ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੰਧੂ) – ਬਹੁ-ਖੇਤਰਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਰਥ-ਸ਼ਾਸ਼ਤਰ ਵਿਭਾਗ ਦੀ ਵਿਦਿਆਰਥਣ ਤੇ ਮਿਸ ਚਾਰਮਿੰਗ ਪਵਨਦੀਪ ਕੌਰ ਵੱਲੋਂ ਅੰਮ੍ਰਿਤਸਰ ਦੀ ਨਾਮਵਰ ਸਮਾਜ-ਸੇਵੀ ਸੰਸਥਾ ‘ਮਾਣ ਧੀਆਂ ਤੇ` ਕੋਲੋਂ ਵਿਸ਼ੇਸ਼ ਸਨਮਾਨ ਹਾਸਲ ਕਰਨ ਤੋਂ ਬਾਅਦ ਇੱਥੇ ਪੁੱਜਣ `ਤੇ ਉਸ ਦੀਆਂ ਸਹਿਯੋਗੀ ਵਿਦਿਆਰਥਣਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਸੋਸ਼ਲ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਦੀਪਿਕਾ, ਦਮਨਦੀਪ ਕੌਰ, ਸੁਖਜਿੰਦਰ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਵੱਲੋਂ ਸਾਂਝੇ ਤੌਰ `ਤੇ ਕੀਤੇ ਗਏ ਵਿਸ਼ੇਸ਼ ਸਨਮਾਨ ਤੋਂ ਬੇਹੱਦ ਖੁਸ਼ ਪਵਨਦੀਪ ਕੌਰ ਨੇ ਕਿਹਾ ਕਿ ਸਰਹੱਦੀ ਜ਼ਿਲਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਛੋਟੇ ਜਿਹੇ ਕਸਬੇ ਰਮਦਾਸ ਤੋਂ ਹੋਣ ਦੇ ਬਾਵਜ਼ੂਦ ਵੱਡਾ ਸਨਮਾਨ ਮਿਲਣ ਵਿੱਚ ਉਸ ਦੇ ਮਾਤਾ-ਪਿਤਾ, ਸਹੇਲੀਆਂ ਤੇ ਸਹਿਯੋਗੀਆਂ ਦਾ ਬਹੁਤ ਵੱਡਾ ਯੋਗਦਾਨ ਹੈ।ਦੀਪਿਕਾ ਤੇ ਦਮਨਪ੍ਰੀਤ ਕੌਰ ਨੇ ਕਿਹਾ ਕਿ ਪਵਨਦੀਪ ਕੌਰ ਦੀਆਂ ਪ੍ਰਾਪਤੀਆਂ ਤੇ ਜਿੱਥੇ ਜੀ.ਐਨ.ਡੀ.ਯੂ ਨੂੰ ਮਾਣ ਹੈ, ਉਥੇ ਵਿਦਿਆਰਥੀ ਵਰਗ ਵਿੱਚ ਵੀ ਖੁਸ਼ੀ ਦੀ ਲਹਿਰ ਹੈ।ਉਨ੍ਹਾਂ ਕਿਹਾ ਕਿ ਸਮੁੱਚੀ ਯੂਨੀਵਰਸਿਟੀ ਨੂੰ ਉਸ `ਤੇ ਬਹੁਤ ਵੱਡੀਆਂ ਆਸਾਂ ਹਨ ਤੇ ਉਸ ਦਿਨ ਦਾ ਇੰਤਜਾਰ ਹੈ ਜਦੋਂ ਉਨ੍ਹਾਂ ਦੀ ਵੱਡੀ ਭੈਣ ਪਵਨਦੀਪ ਕੌਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਜਿੱਤ ਦਾ ਝੰਡਾ ਲਹਿਰਾ ਕੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media