Thursday, October 1, 2026

ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

PPN2004201728  ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਦਰਬਾਰ ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਤਿਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤਾ। ਬਾਅਦ ਵਿਚ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਤੋਂ ਪਹਿਲਾਂ ਜਦੋਂ ਉਹ ਘੰਟਾ ਘਰ ਦਰਵਾਜ਼ੇ ਤੋਂ ਪਰਿਕਰਮਾ ਵਿਚ ਪਹੁੰਚੇ ਤਾਂ ਸ੍ਰੀ ਆਸਾ ਜੀ ਦੀ ਵਾਰ ਦੀ ਸਮਾਪਤੀ ’ਤੇ ਅਰਦਾਸ ਹੋ ਰਹੀ ਸੀ।ਇਸ ’ਤੇ ਉਹ ਮਰਯਾਦਾ ਅਨੁਸਾਰ ਇਕਾਗਰ ਚਿਤ ਹੋ ਕੇ ਅਰਦਾਸ ਵਿਚ ਸ਼ਾਮਲ ਹੋਏ ਅਤੇ ਫਿਰ ਪਰਿਕਰਮਾ ਵਿਚ ਬੈਠ ਕੇ ਪਾਵਨ ਹੁਕਮਨਾਮਾ ਸਰਵਣ ਕੀਤਾ।PPN2004201729PPN2004201730ਉਹ ਕਾਹਲ਼ੀ ਤੋਂ ਦੂਰ ਪੂਰਨ ਸਹਿਜ ਵਿਚ ਨਜ਼ਰ ਆ ਰਹੇ ਸਨ। ਪਰਿਕਰਮਾ ਕਰਦਿਆਂ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਅਸਥਾਨਾਂ ਦੀ ਇਤਿਹਾਸਕ ਮਹਾਨਤਾ ਬਾਰੇ ਜਾਣਕਾਰੀ ਪ੍ਰਾਪਤ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply