ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ਵਿਖੇ ਇਕ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਅਹੁਦੇਦਾਰਾਂ ਵੱਲੋਂ ਹਰਜੀਤ ਸਿੰਘ ਸੱਜਣ ਨੂੰ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਵਿਸ਼ੇਸ਼ ਤਸਤਰੀ ਤੇ ਧਾਰਮਿਕ ਪੁਸਤਕਾਂ ਦੇ ਸੈੱਟ ਨਾਲ ਸਨਮਾਨਤ ਕੀਤਾ ਗਿਆ।ਸਨਮਾਨ ਲਈ ਵਿਸ਼ੇਸ਼ ਤੌਰ ’ਤੇ ਬਣਵਾਈ ਗਈ ਤਸ਼ਤਰੀ ਉਪਰ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਹਰਜੀਤ ਸਿੰਘ ਸੱਜਣ ਰੱਖਿਆ ਮੰਤਰੀ ਕੈਨੇਡਾ ਨੂੰ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਚਾਣ ਨੂੰ ਦ੍ਰਿੜ੍ਹ ਕਰਵਾਉਣ ਅਤੇ ਉਨ੍ਹਾਂ ਵੱਲੋਂ ਸਿੱਖ ਕੌਮ ਪ੍ਰਤੀ ਕੀਤੀਆਂ ਮਹਾਨ ਸੇਵਾਵਾਂ ਦਾ ਸਨਮਾਨ ਕਰਦਿਆਂ ਖੁਸ਼ੀ ਤੇ ਮਾਣ ਮਹਿਸੂਸ ਕਰਦੀ ਹੈ’ ਲਿਖਿਆ ਹੋਇਆ ਸੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media