ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਰਵਾਇਤ ਮੁਤਾਬਕ ਸਨਮਾਨ ਕੀਤਾ ਗਿਆ ਹੈ।ਉਨ੍ਹਾਂ ਆਖਿਆ ਕਿ ਹਰਜੀਤ ਸਿੰਘ ਦਾ ਵਿਕਸਿਤ ਮੁਲਕ ਕੈਨੇਡਾ ਦੇ ਰੱਖਿਆ ਮੰਤਰੀ ਬਣਨਾ ਸਮੁੱਚੀ ਸਿੱਖ ਕੌਮ ਲਈ ਫ਼ਖਰ ਦੀ ਗੱਲ ਹੈ। ਅੱਜ ਇਹ ਆਪਣੇ ਪਿੱਤਰੀ ਸੂਬੇ ਵਿਚ ਆਉਣ ’ਤੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਹਨ, ਅਸੀਂ ਇਨ੍ਹਾਂ ਦਾ ਦਿਲੋਂ ਸਵਾਗਤ ਕਰਦੇ ਹਾਂ। ਪ੍ਰੋ: ਬਡੂੰਗਰ ਨੇ ਸੱਜਣ ਨੂੰ ਸਿੱਖ ਕੌਮ ਦੀ ਸ਼ਾਨ ਤੇ ਪੰਜਾਬੀਆਂ ਦਾ ਮਾਣ ਆਖ ਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਕੈਨੇਡਾ ਨਾਲ ਭਾਰਤ ਦਾ ਬੜਾ ਵਿਸ਼ਵਾਸ ਵਾਲਾ ਰਿਸ਼ਤਾ ਹੈ। ਕੈਨੇਡਾ ਵਿਚ ਸਿੱਖ ਸੱਭਿਆਚਾਰ ਦੇ ਉਥਾਨ ਦਾ ਖਾਸ ਤੌਰ ’ਤੇ ਜ਼ਿਕਰ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਇਤਿਹਾਸ ਤੇ ਵਿਰਸੇ ਨਾਲ ਸਬੰਧਤ ਦਿਹਾੜਿਆਂ ਨੂੰ ਉਥੇ ਵੱਸਦੇ ਸਿੱਖਾਂ ਵੱਲੋਂ ਜੋਸ਼ ਅਤੇ ਜਜ਼ਬੇ ਨਾਲ ਮਨਾਇਆ ਜਾਂਦਾ ਹੈ, ਜਿਸ ਵਿਚ ਕੈਨੇਡਾ ਦੇ ਮੂਲ ਨਿਵਾਸੀਆਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਂਦੀ ਹੈ।ਇਹ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਸਿੱਖ ਕੈਨੇਡਾ ਵਿਚ ਆਪਣੀ ਮਿਹਨਤ ਤੇ ਸਮਾਜ ਭਲਾਈ ਦੇ ਕਾਰਜਾਂ ਕਰਕੇ ਆਪਣੀ ਸੰਸਕ੍ਰਿਤੀ ਦੀ ਅਮੀਰੀ ਦਾ ਪ੍ਰਗਟਾਵਾ ਕਰ ਰਹੇ ਹਨ।ਇਸੇ ਕਰਕੇ ਹੀ ਉਥੋਂ ਲੋਕ ਅਤੇ ਸਰਕਾਰਾਂ ਸਿੱਖਾਂ ਨੂੰ ਮੰਤਰੀ ਤੇ ਕੈਬਨਿਟ ਮੰਤਰੀ ਬਣਾ ਕੇ ਵੱਡਾ ਸਨਮਾਨ ਦੇ ਰਹੀਆਂ ਹਨ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਜੈਪਾਲ ਸਿੰਘ ਮੰਡੀਆ ਤੇ ਸੁਰਜੀਤ ਸਿੰਘ ਕਾਲਾਬੂਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਹਰਜਾਪ ਸਿੰਘ ਸੁਲਤਾਨਵਿੰਡ ਤੇ ਜਰਨੈਲ ਸਿੰਘ ਡੋਗਰਾਂਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ ਤੇ ਸੁਖਵਰਸ਼ ਸਿੰਘ ਪੰਨੂੰ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਐਡੀ: ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਦਿਲਜੀਤ ਸਿੰਘ ਬੇਦੀ, ਬਿਜੈ ਸਿੰਘ, ਬਲਵਿੰਦਰ ਸਿੰਘ ਜੌੜਾ ਸਿੰਘਾ, ਮਹਿੰਦਰ ਸਿੰਘ ਆਹਲੀ ਤੇ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਸਕੱਤਰ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗੁਰਿੰਦਰ ਸਿੰਘ ਤੇ ਰਘਬੀਰ ਸਿੰਘ ਮੰਡ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media