Wednesday, September 30, 2026

550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਗੁਰਮਤਿ ਸਮਾਗਮ 20 ਤੋਂ 23 ਤੱਕ

ਅੰਮ੍ਰਿਤਸਰ, 20 ਅਪ੍ਰੈਲ (ਪ੍ਰੀਤਮ ਸਿੰਘ) –Guriqbal- Little ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਲਹਿਰ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਇਕਬਾਲ ਸਿੰਘ ਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਨੇ ਦੱਸਿਆ ਕਿ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ 20 ਤੋਂ 23 ਅਪ੍ਰੈਲ ਤੱਕ ਲਹਿਰ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮ ਦੌਰਾਨ ਦਿਨ ਦੇ ਸਮੇਂ ਦੀਆਂ ਲੜੀਆਂ ‘ਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ, ਸ੍ਰੀ ਸੁਖਮਨੀ ਸਾਹਿਬ, ਸ੍ਰੀ ਜਪੁਜੀ ਸਾਹਿਬ ਤੇ ਵਾਹਿਗੁਰੂ ਸਿਮਰਨ ਜਾਪ ਦੀਆਂ ਸੰਗਤਾਂ ਵੱਲੋਂ ਹਾਜਰੀਆਂ ਲਗਾਈਆਂ ਜਾਣਗੀਆਂ ਅਤੇ ਰੋਜ਼ਾਨਾ ਸ਼ਾਮ 3 ੇ ਤੋਂ 6 ਵਜੇ ਤੱਕ ਕੀਰਤਨ ਦੇ ਦੀਵਾਨ ਵੀ ਸਜਾਏ ਜਾਣਗੇ।ਜਿੰਨਾਂ ਵਿੱਚ ਬਾਬਾ ਅਵਤਾਰ ਸਿੰਘ ਸ਼ਾਹ ਦਿੱਲੀ ਵਾਲੇ, ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਜਸਵਿੰਦਰ ਸਿੰਘ ਸਿਵਲ ਲਾਈਨ, ਭਾਈ ਅੰਤਰਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਤੇਜਪਾਲ ਸਿੰਘ, ਭਾਈ ਭੁਪਿੰਦਰ ਸਿੰਘ ਕੀਰਤਨ ਦੀਆਂ ਹਾਜਰੀਆਂ ਭਰਨਗੇ।
ਭਾਈ ਸਾਹਿਬ ਨੇ ਕਿਹਾ ਕਿ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ 2 ਤੋਂ 5 ਸਾਲ, 5 ਤੋਂ 10 ਸਾਲ, 10 ਤੋਂ 15 ਸਾਲ ਦੇ ਬੱਚਿਆਂ ਕੋਲੋ ਵੱਖ-ਵੱਖ ਸਿਲੇਬਸ ਮੁਤਾਬਿਕ ਜੁਬਾਨੀ ਪਾਠ ਸੁਣੇ ਜਾਣਗੇ ਅਤੇ ਹਰ ਬੱਚੇ ਨੂੰ ਮੋਕੇ ‘ਤੇ ਇਨਾਮ ਅਤੇ ਕੂਪਨ ਦਿੱਤਾ ਜਾਵੇਗਾ।ਕੂਪਨਾਂ ਦਾ ਸੰਗਤਾਂ ਦੀ ਹਜੂਰੀ ਵਿੱਚ ਡਰਾਅ ਕੱਢ ਕੇ ਲੈਪਟੋਪ, ਐਲ.ਈ.ਡੀ, ਐਕਟਿਵਾ, ਮੋਬਾਇਲ ਅਤੇ ਸਾਈਕਲ ਆਦਿ ਦੇ ਵੱਡੇ ਪੰਜ ਇਨਾਮ ਦਿੱਤੇ ਜਾਣਗੇ ਤਾਂ ਜੋ ਬੱਚੇ ਵੱਧ ਤੋਂ ਵੱਧ ਬਾਣੀ ਨਾਲ ਜੁੜਣ।ਭਾਈ ਸਾਹਿਬ ਜੀ ਨੇ ਕਿਹਾ ਕਿ ਭਾਈ ਹਰਵਿੰਦਰਪਾਲ ਸਿੰਘ ਲਿਟਲ ਵਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਣ ਦਾ ਉਪਰਾਲਾ ਸ਼ਲਾਘਾਯੋਗ ਕਦਮ ਹੈ।ਉਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ  ਆਪਣੇ ਬੱਚਿਆਂ ਨੂੰ ਇਸ ਲਹਿਰ ਸ਼ਾਮਲ ਹੋਣ ਦੀ ਪ੍ਰੇਰਣਾ ਦੇਣ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply