ਧੂਰੀ, 21 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) –
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਹੋਏ ਇੱਕ ਵਿੱਦਿਅਕ ਸਮਾਗਮ ਵਿੱਚ ਪ੍ਰਿੰਸੀਪਲ ਜਬਰਾ ਸਿੰਘ ਦੀ ਪ੍ਰੇਰਣਾ ਸਦਕਾ ਇੱਕ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਨਾਲ-ਨਾਲ ਅਧਿਕਾਰੀਆਂ ਨੇ ਵੀ ਵੱਡੇ ਪੱਧਰ `ਤੇ ਪੁਸਤਕਾਂ ਦੀ ਖਰੀਦ ਕੀਤੀ।ਸੰਧੂ ਬ੍ਰਦਰਜ਼ ਬਰਨਾਲਾ ਵਲੋਂ ਲਗਾਈ ਗਈ ਇਸ ਪੁਸਤਕ ਪ੍ਰਦਰਸ਼ਨੀ ਨੂੰ ਵਿਸ਼ੇਸ਼ ਤੌਰ `ਤੇ ਦੇਖਣ ਲਈ ਪਹੁੰਚੇ ਸਹਾਇਕ ਕਮਿਸ਼ਨਰ ਜਨਰਲ ਮੈਡਮ ਦੀਪ ਜੋਤ ਕੌਰ ਨੇ ਜਿੱਥੇ ਪੁਸਤਕ ਪ੍ਰਦਰਸ਼ਨੀ ਵਿੱਚ ਦਿਲਚਸਪੀ ਵਿਖਾਈ, ਉਥੇ ਹੀ ਵੱਡੀ ਗਿਣਤੀ ਵਿੱਚ ਪੁਸਤਕਾਂ ਦੀ ਖਰੀਦ ਵੀ ਕੀਤੀ।ਇਸ ਮੌਕੇ ਮੁੱਖ ਪ੍ਰਬੰਧਕ ਦੇਵੀ ਦਿਆਲ, ਸੁਖਦੇਵ ਸ਼ਰਮਾਂ, ਪਿ੍ਰੰਸ ਸਿੰਗਲਾ, ਰਾਜ ਸਿੰਘ, ਅਮਰਜੀਤ ਸਿੰਘ, ਫਕੀਰ ਸਿੰਘ, ਜੀਵਨ ਕੁਮਾਰ ਅਤੇ ਸਰੋਜ ਰਾਣੀ ਆਦਿ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media