ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,12,669 ਮੀਟ੍ਰਿਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲ੍ਹੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 304 ਕਰੋੜ 70 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ਵਿਚ ਜਮ੍ਹਾ ਹੋਵੇਗੀ।ਇਸ ਦੇ ਨਾਲ ਹੀ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਬਿਨਾਂ ਕਿਸੇ ਦੇਰੀ ਦੇ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 3,81,467 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 63989 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 90418 ਮੀਟ੍ਰਿਕ ਟਨ, ਪਨਸਪ ਵੱਲੋਂ 71305 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 62356 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 29321 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 64073 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਲਿਫਟਿੰਗ ਲਈ 72 ਘੰਟੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਅਨੁਸਾਰ 72 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਮੰਡੀਆਂ ਵਿਚੋਂ ਚੁੱਕ ਲਈ ਗਈ ਹੈ ਭਾਵ ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਸਰਕਾਰ ਵੱਲੋਂ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਰਹੀ ਹੈ।ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media