ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਵੱਲੋਂ ਬੀਤੇ 10 ਵਰ੍ਹਿਆਂ ਤੋਂ ਹੈਲਥ ਵਰਕਰਾਂ ਦੀਆਂ ਖਾਲ੍ਹੀ ਪਈਆਂ ਅਸਾਮੀਆਂ ਨੂੰ ਭਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਇਸ ਸੰਘਰਸ਼ ਦੇ ਚਲਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 1263 ਹੈਲਥ ਵਰਕਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ ਕੀਤੀ ਗਇੀ ਸੀ ਪਰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ ਸਨ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਖਟਨਾਵਲੀਆ, ਜ਼ਿਲ੍ਹਾ ਸਕੱਤਰ ਰਜਿੰਦਰ ਕੁਮਾਰ, ਹੁਸ਼ਿਆਰ ਸਿੰਘ ਭਾਬੜਾ, ਪ੍ਰੇਮ ਕੁਮਾਰ, ਰਿਪਨ ਕੁਮਾਰ, ਸੰਜੀਵ ਕੁਮਾਰ, ਸੋਨੂੰ ਕੁਮਾਰ ਨੇ ਕਿਹਾ ਕਿ ਯੂਨੀਅਨ ਵੱਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਰੋਸ ਵਜੋਂ 23 ਅਪ੍ਰੈਲ ਨੂੰ ਪਟਿਆਲਾ ਸ਼ਹਿਰ ਦੇ ਪਰਿਵਾਰਾਂ ਸਮੇਤ ਰੋਸ ਰੈਲੀ ਰਖੀ ਗਈ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਬਿਆਨ ਦੇਕੇ ਸਰਕਾਰ ਵੱਲੌਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਣਗੀ ਦੇਣ ਦੀ ਗੱਲ ਕਹੀ। ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸਿਹਤ ਦੇ ਪ੍ਰਤੀ ਧਿਆਨ ਰਖਦੇ ਹੋਏ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ। ਜਿਸ ਨਾਲ ਸਮੂਹ ਹੈਲਥ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1263 ਅਸਾਮੀਆਂ ਵਿਚੋਂ 919 ਅਸਾਮੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਅਤੇ ਬਾਕੀ 344 ਉਮੀਦਵਾਰ ਆਸ ਪ੍ਰਗਟ ਕਰਦੇ ਹਨ ਕਿ ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਜਲਦੀ ਨਿਯੁਕਤ ਪੱਤਰ ਜਾਰੀ ਕੀਤੇ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media