ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੰਧੂ) –
ਭਾਰਤ ਦੇ ਪਹਿਲੇ ਕਾਨੂੰਨ ਤੇ ਨਿਆ ਮੰਤਰੀ ਅਤੇ ਭਾਰਤੀ ਸੰਵਿਧਾਨ ਦੇ ਰਚਨਹਾਰੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ 125 ਵੇਂ ਜਨਮ ਦਿਹਾੜੇ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਵਿਖੇ ਪ੍ਰਿੰਸੀਪਲ ਹਰਪ੍ਰੀਤ ਕੌਰ ਖੁਨਖੁਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਲੈਕਚਰਾਰ ਮੈਡਮ ਜਸਵਿੰਦਰ ਕੌਰ ਤੇ ਲੈਕਚਰਾਰ ਮੈਡਮ ਰਵਿੰਦਰ ਕੌਰ ਦੇ ਬੇਮਿਸਾਲ ਪ੍ਰਬੰਧਾਂ ਹੇਠ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤੀ ਗਿਆ।ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੰਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।ਇਸ ਦੌਰਾਨ ਪ੍ਰਿੰਸੀਪਲ ਹਰਪ੍ਰੀਤ ਕੌਰ ਖੁਨਖੁਨ ਨੇ ਡਾ. ਬੀ.ਆਰ ਅੰਬੇਦਕਰ ਜੀ ਦੀ ਜੀਵਨ ਸ਼ੈਲੀ ਤੇ ਰੌਸ਼ਨੀ ਪਾਈ ਤੇ ਉਨ੍ਹਾਂ ਦੇ ਵੱਲੋਂ ਦੇਸ਼ ਦੇ ਸੰਵਿਧਾਨ ਤੇ ਨਿਆਂ ਦੇ ਵਿੱਚ ਪਾਏ ਗਏ ਯੋਗਦਾਨ ਦਾ ਗੁਨਗਾਨ ਕੀਤਾ।ਸਕੂਲ ਦੇ ਵਿਦਿਆਰਥੀਆਂ ਵੱਲੋਂ ਪੜਣ ਯੋਗ ਸਮੱਗਰੀ, ਬੈਨਰ ਤੇ ਚਾਰਟ ਆਦਿ ਬਣਾ ਕੇ ਡਾ. ਬੀ.ਆਰ ਅੰਬੇਦਕਰ ਦੀ ਜੀਵਨਸ਼ੈਲੀ ਤੋਂ ਪ੍ਰੇਰਨਾਂ ਲੈਣ ਦਾ ਸੁਨੇਹਾ ਦਿੱਤਾ।ਲੈਕਚਰਾਰ ਜਸਵਿੰਦਰ ਕੌਰ ਤੇ ਲੈਕਚਰਾਰ ਮੈਡਮ ਰਵਿੰਦਰ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਪੂਰੇ ਦੇਸ਼ ਦੇ ਰੌਸ਼ਨ ਮੁਨਾਰੇ ਸਨ। ਭਾਰਤੀ ਸਮਾਜ ਨੂੰ ਉਨ੍ਹਾਂ ਦੀ ਬਹੁਤ ਵੱਡੀ ਦੇਣ ਹੈ।ਇਸ ਮੌਕੇ ਅਮਨਦੀਪ ਸਿੰਘ ਸੁਰਿੰਦਰ ਪਾਲ ਸਿੰਘ ਹਰਪ੍ਰੀਤ ਕੌਰ ਜੀ.ਐਸ ਬਿੱਲਾ, ਜੀ.ਐਸ ਸੰਧੂ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media