ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੰਧੂ) –
ਪਠਾਨਕੋਟ ਵਿਖੇ ਇੱਕ ਖੇਡ ਮੁਕਾਬਲੇ ਦੌਰਾਨ ਸ਼ਹੀਦ ਹੋਣ ਵਾਲੇ ਭਾਰਤੀ ਫੌਜ਼ ਦੇ ਬਾਕਸਰ ਖਿਡਾਰੀ ਹਰਦੀਪ ਸਿੰਘ ਆਰਮੀ ਦੀ ਯਾਦ `ਚ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਬਣਾਈ ਗਈ ਸ਼ਹੀਦ ਹਰਦੀਪ ਸਿੰਘ ਬਾਕਸਰ ਸਪੋਰਟਸ ਅਕੈਡਮੀ ਦੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਵੱਲੋਂ ਤੀਸਰੇ ਸ਼ਰਧਾਜ਼ਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਸੁਲਤਾਨਵਿੰਡ ਰੋਡ ਸਥਿਤ ਜਸਪਾਲ ਨਗਰ ਵਿਖੇ ਸਥਿਤ ਜੱਦੀ ਗ੍ਰਹਿ ਹੋੇਏ ਸਮਾਰੋਹ ਦੌਰਾਨ ਸ਼੍ਰੀ ਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ।ਢਾਡੀ ਤੇ ਕਵੀਸ਼ਰੀ ਜੱਥਿਆਂ ਵੱਲੋਂ ਗੁਰੂ ਜਸ ਸਿੱਖ ਗੁਰੂਆਂ ਦੇ ਕੁਰਬਾਨੀਆਂ ਭਰੇ ਸੁਨਿਹਰੀ ਇਤਿਹਾਸ ਦੀ ਗਾਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਲਾਕਾ ਨਿਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਮਹਿੰਦਰ ਸਿੰਘ ਨੇ ਕਿਹਾ ਕਿ ਸਿਪਾਹੀ ਹਰਦੀਪ ਸਿੰਘ ਬਾਕਸਰ ਨੇ ਬਹੁ-ਖੇਤਰਾਂ ਵਿਚ ਅਹਿਮ ਮੱਲ੍ਹਾਂ ਮਾਰਨ ਤੋਂ ਇਲਾਵਾ ਭਾਰਤੀ ਫੌਜ ਵਿਚ ਪ੍ਰਾਪਤੀਆਂ ਦਰ ਪ੍ਰਾਪਤੀਆਂ ਦੇ ਸਿਲਸਿਲੇ ਨੂੰ ਜਾਰੀ ਰੱਖਿਆ ਤੇ ਇੱਕ ਚੰਗੀ ਪ੍ਰਿਤ ਪਾਈ।ਉਨ੍ਹਾਂ ਕਿਹਾ ਕਿ ਸ਼ਹੀਦ ਦੀ ਜੀਵਨ ਸ਼ੈਲੀ ਤੋਂ ਸੇਧ ਲੈਣੀ ਚਾਹੀਦੀ ਹੈ।ਕਈ ਨਾਮਵਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ।
ਇਸ ਉਪਰੰਤ ਅਕੈਡਮੀ ਦੇ ਚੇਅਰਮੈਨ ਮਹਿੰਦਰ ਸਿੰਘ ਅਤੇ ਪ੍ਰਧਾਨ ਅੰਤਰਰਾਸ਼ਟਰੀ ਕੋਚ ਹਰਜੀਤ ਸਿੰਘ, ਪਰਿਵਾਰਕ ਮੈਂਬਰਾਂ ਤੇ ਹੋਰਨਾਂ ਵਲੋਂ ਸ਼ਹੀਦ ਦੀ ਤਸਵੀਰ `ਤੇ ਫੁੱਲਾਂ ਦੀ ਮਾਲਾ ਅਰਪਿਤ ਕੀਤੀ ਗਈ।ਇਸ ਮੌਕੇ ਪ੍ਰਧਾਨ ਹਰਬੀਰ ਸਿੰਘ, ਮਨਦੀਪ ਸਿੰਘ, ਗੁਰਿੰਦਰਪਾਲ ਸਿੰਘ, ਰਮਨਦੀਪ ਸਿੰਘ, ਜਗਪ੍ਰੀਤ ੰਿਸਘ, ਸੁਰਿੰਦਰ ਪਾਲ ਸਿੰਘ, ਮੱਨ੍ਹਾਂ ਸਿੰਘ, ਨੀਲਮ, ਰਾਜਾ, ਹਨੀ, ਰਾਹੁਲ, ਪਰਵਿੰਦਰ ਕੌਰ, ਕਮਲਜੀਤ ਕੌਰ, ਜੌਤੀ, ਰਜਵੰਤ ਕੌਰ, ਰਾਜਵਵਿੰਦਰ ਕੌਰ ਤੇ ਮਨਜੀਤ ਕੌਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media