Saturday, March 7, 2026

ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਲਈ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- PPN2104201728ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਭਵਿੱਖ ਬਾਰੇ ਜਾਣਕਾਰੀ ਮਿਲ ਸਕੇ ਕਿ ਦੱਸਵੀਂ ਤੋਂ ਬਾਅਦ ਉਹ ਕਿਹੜੇ ਵਿਸ਼ਿਆਂ ਦੀ ਚੋਣ ਕਰਨ ਤਾਂ ਜੋ ਉਨ੍ਹਾਂ ਨੂੰ ਆਪਣੀ ਸਹੀ ਸੇਧ ਮਿਲ ਸਕੇ ਜਿਸ ਤੇ ਚਲ ਕੇ ਉਨ੍ਹਾਂ ਦਾ ਭਵਿੱਖ ਸੁਨਹਿਰਾ ਹੋ ਸਕੇ ।
ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਨਵਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ।ਇਸ ਸੈਮੀਨਾਰ ਦੇ ਆਯੋਜਨ ਵਿੱਚ ਮੁੱਖ ਬੁਲਾਰੇ ਵਜੋਂ ਸ੍ਰੀਮਤੀ ਮਨਦੀਪ ਕੋਚਰ, ਕਾਰਪੋਰੇਟ ਟਰੇਨਰ ਅਹਿਮਦਾਬਾਦ ਅਤੇ ਸ੍ਰੀਮਤੀ ਮੀਨਾਕਸ਼ੀ ਕਿਰਤਨੇ, ਡਾਇਰੈਕਟਰ ਆਫ਼ ਮਾਨਸ ਦ ਇਨਸਾਇਡ ਸਟੋਰੀ ਸ਼ਾਮਿਲ ਹੋਏ।ਇਹਨਾਂ ਦੇ ਸਕੂਲ ਪੁੱਜਣ ਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਕੰਵਲਪ੍ਰੀਤ ਕੌਰ ਨੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ।ਸਕੂਲ ਸ਼ਬਦ ਦੇ ਨਾਲ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ ਅਤੇ ਦੋ ਘੰਟੇ ਚਲਣ ਵਾਲੇ ਇਸ ਸੈਮੀਨਾਰ ਵਿੱਚ ਬੁਲਾਰਿਆਂ ਨੇ ਬੜੇ ਵਧੀਆ ਢੰਗ ਨਾਲ ਕਈ ਗਤੀਵਿਧੀਆਂ ਰਾਹੀਂ ਭਵਿੱਖ ਚੌਣ ਦੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਨਹੀਂ ਹੋਣਾ ਚਾਹੀਦਾ ਅਤੇ ਦਸਵੀਂ ਜਮਾਤ ਤੋਂ ਬਾਅਦ ਸਹੀ ਅਤੇ ਮਨਪਸੰਦ ਵਿਸ਼ਿਆਂ ਰਾਹੀਂ ਉਹਆਪਣੇ ਸੁਨਹਿਰੇ ਭਵਿੱਖ ਦਾ ਨਿਰਮਾਣ ਕਰ ਸਕਦੇ ਹਨ।ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵੀ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਸਹੀ ਅਤੇ ਰੌਚਕ ਵਿਸ਼ਿਆਂ ਦੀ ਚੌਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਦਸਵੀਂ ਜਮਾਤ ਤੋਂ ਬਾਅਦ ਦਾ ਸਮਾਂ ਵਿਦਿਆਰਥੀ ਦੇ ਜੀਵਨ ਕਾਲ ਦਾ ਪਰਿਵਰਤਨ ਬਿੰਦੂ ਹੈ ਜੋ ਉਹਨਾਂ ਦਾ ਭਵਿੱਖ ਨਿਸਚਿਤ ਕਰਦਾ ਹੈ।ਸ੍ਰੀਮਤੀ ਕੰਵਲਪ੍ਰੀਤ ਕੌਰ ਨੇ ਵੀ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੁੰ ਭਵਿੱਖ ਨਿਰਮਾਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਵਿਦਿਆਰਥੀ ਲਈ ਵਿਸ਼ੇਸ਼ ਖੇਤਰ ਵਿੱਚ ਕੁਦਰਤੀ ਯੋਗਤਾ ਅਤੇ ਆਤਮ-ਵਿਸ਼ਵਾਸ ਜ਼ਰੂਰੀ ਹੈ।ਸਕੂਲ ਅਤੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਮੁੱਖ ਬੁਲਾਰਿਆਂ ਨੂੰ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਅਤੇ ਡਾ. ਧਰਮਵੀਰ ਸਿੰਘ ਨੇ ਸਨਮਾਨਿਤ ਕੀਤਾ।ਇਸ ਸੈਮੀਨਾਰ ਵਿੱਚ ਸਕੂਲ ਦੇ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ ਪਿਤਾ ਸ਼ਾਮਿਲ ਸਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply