Wednesday, August 12, 2026

ਜੈਵਿੰਦਰ ਸਿੰਘ ਨੂੰ ਸਪੱਸ਼ਟੀਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਕੀਤਾ ਤਲਬ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ)- Giani-Gurbachan-Singh1ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਜੋ ਘਟਨਾ ਜੈਵਿੰਦਰ ਸਿੰਘ ਵੱਲੋਂ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨਾਲ ਗੁਰਦੁਆਰਾ ਜਨਮ ਅਸਥਾਨ ਸੰਤ ਅਤਰ ਸਿੰਘ (ਪਿੰਡ ਚੀਮਾ) ਵਿਖੇ ਮੱਥਾ ਨਾ ਟੇਕਣ ਦੇਣ ਸਬੰਧੀ ਵਾਪਰੀ ਘਟਨਾ ਦੇ ਸਬੰਧ ਵਿਚ ਜੈਵਿੰਦਰ ਸਿੰਘ ਨੂੰ ਚਿੱਠੀ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ ਕਿ ਜਲਦੀ ਤੋਂ ਜਲਦੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪ ਹਾਜ਼ਰ ਹੋ ਕੇ ਦੇਣ ਕਿ ਭਾਣਾ ਕਿਉਂ ਵਾਪਰਿਆ? ਜੇਕਰ ਇਹ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਨਹੀਂ ਦਿੰਦਾ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਸਿੰਘ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਭਾਗ ਸਿੰਘ ਅਣਖੀ ਵੱਲੋਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਪੱਤ੍ਰਿਕਾ ਭੇਜੀ ਗਈ ਹੈ।ਜਿਸ ਵਿਚ ਲਿਖਿਆ ਹੈ ਕਿ ਸਿਰਸੇ ਅਸਾਧ ਦੇ ਡੇਰੇ ਵਿਚ ਇੱਕ ਕੀਰਤਨੀਆ ਕੀਰਤਨ ਕਰਦਿਆਂ ਉਸ ਨੂੰ ਗੁਰੂ ਸਾਹਿਬਾਨ ਦੇ ਤੁੱਲ ਕਹਿ ਕੇ ਵਡਿਆ ਰਿਹਾ ਹੈ।ਇਸ ਸਬੰਧੀ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਪੱਤ੍ਰਿਕਾ ਭੇਜੀ ਗਈ ਹੈ ਕਿ ਇਸ ਦੀ ਜਲਦ ਤੋਂ ਜਲਦ ਪੜਤਾਲ ਕਰਵਾ ਕੇ ਇਸ ਉਪਰ ਬਣਦੀ ਕਾਰਵਾਈ ਕੀਤੀ ਜਾਵੇ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply