
ਫਾਜਿਲਕਾ, 25 ਜੂਨ (ਵਿਨੀਤ ਅਰੋੜਾ) – ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਨਵੀਂ ਟੀਮ ਦੀ ਚੋਣ ਕਰਨ ਸੰਬੰਧੀ ਇਕ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ੍ਰੀ ਓਮ ਪ੍ਰਕਾਸ਼ ਅਤੇ ਸ੍ਰੀ ਰਾਜਿੰਦਰ ਕੁਮਾਰ ਨੇ ਕੀਤੀ। ਮੀਟਿੰਗ ਵਿਚ ਆਪਸੀ ਵਿਚਾਰ-ਵਟਾਂਦਰੇ ਤੋਂ ਬਾਅਦ ਤੇ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਅਤੇ ਰਾਜਿੰਦਰ ਕੁਮਾਰ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਯੂਨੀਅਨ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਜਿਸ ਵਿਚ ਸ੍ਰੀ ਇੰਦਰਮੋਹਨ ਨੂੰ ਫ਼ਾਜ਼ਿਲਕਾ ਤਹਿਸੀਲ ਦਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਜਸਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਨੂੰ ਜਨਰਲ ਸਕੱਤਰ, ਪਰਮਜੀਤ ਕੌਰ ਵਧੀਕ ਜਨਰਲ ਸਕੱਤਰ, ਅਸ਼ਵਨੀ ਕੁਮਾਰ ਸਹਾਇਕ ਜਨਰਲ ਸਕੱਤਰ, ਚਰਨਜੀਤ ਸਿੰਘ ਪ੍ਰੈਸ ਸਕੱਤਰ, ਰਮੇਸ਼ ਚੰਦਰ ਦਫ਼ਤਰੀ ਸਕੱਤਰ, ਕ੍ਰਿਸ਼ਨ ਲਾਲ ਪ੍ਰਚਾਰ ਸਕੱਤਰ, ਹੰਸਰਾਜ ਆਰਗੇਨਾਈਜ਼ਰ ਸਕੱਤਰ, ਪ੍ਰੇਮ ਕੁਮਾਰ ਮੀਤ ਪ੍ਰਧਾਨ, ਸਤਨਾਮ ਸਿੰਘ ਐਡੀਟਰ, ਪ੍ਰਦੀਪ ਕੁਮਾਰ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਮੌਕੇ ਵਜ਼ੀਰ ਸਿੰਘ, ਗੁਰਮੀਤ ਸਿੰਘ ਸਾਬਕਾ ਪ੍ਰਧਾਨ, ਬ੍ਰਿਜ ਮੋਹਨ, ਤਿਰਲੋਕ ਚੰਦ, ਮਦਨ ਲਾਲ, ਨਰਾਇਣ ਕੁਮਾਰ, ਰਵਿੰਦਰ ਬਾਘਲਾ, ਵੀਰ ਸਿੰਘ, ਸੁਭਾਸ਼ ਚੰਦਰ, ਸਾਹਬ ਰਾਮ, ਜੱਜਵੀਰ ਸਿੰਘ ਅਤੇ ਹੋਰ ਪਟਵਾਰੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media