Tuesday, November 24, 2026

ਦਮਦਮੀ ਟਕਸਾਲ ਮਹਿਤਾ ਵਿਖੇ ਸ਼ਹੀਦੀ ਸਮਾਗਮਾਂ ਬਾਰੇ ਵਿਸ਼ੇਸ਼ ਮੀਟਿੰਗ ਸੰਪੰਨ

ਚੌਂਕ ਮਹਿਤਾ, 22 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ ) –PPN2204201715 ਜੂਨ 1984 ਨੂੰ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਬਾਬਾ ਠਾਹਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਹੋਰ ਸੈਂਕੜੇ ਸ਼ਹੀਦ ਸਿੰਘਾਂ ਸਿੰਘਣੀਆ ਦੀ ਯਾਦ ਨੂੰ ਸਮਰਪਿਤ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਮਹਿਤਾ ਵਿਖੇ ਮਨਾਏ ਜਾ ਰਹੇ ਸ਼ਹੀਦੀ ਸਮਾਗਮਾਂ ਦੇ ਪ੍ਰਬੰਧਾ ਬਾਰੇ ਵਿਚਾਰ ਵਿਟਾਂਦਰਾ ਕਰਨ ਬਾਰੇ ਇੱਕ ਵਿਸ਼ੇਸ਼ ਮੀਟਿੰਗ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲ਼ਿਆਂ ਦੀ ਰਹਿਨੁਮਾਈ ਹੇਠ ਅੱਜ ਸੰਪੰਨ ਹੋਈ।ਜਿਸ ਵਿੱਚ 1 ਮਈ ਤੋਂ 31 ਮਈ ਤੱਕ ਵੱਖ ਵੱਖ ਪਿੰਡਾਂ ‘ਚ ਕਰਵਾਏ ਜਾਣ ਵਾਲੇ ਕਥਾ ਕੀਰਤਨ ਸਮਾਗਮਾਂ ਦੀ, ਬਾਬਾ ਚਰਨਜੀਤ ਸਿੰਘ ਜੱਸੋਵਾਲ ਮੁੱਖ ਬੁਲਾਰਾ ਦਮਦਮੀ ਟਕਸਾਲ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਅਜੀਤ ਸਿੰਘ ਤਰਨਾਦਲ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਭਾਈ ਸਰਵਨਜੀਤ ਸਿੰਘ ਜੋਧਪੁਰ ਜੇਲ੍ਹ, ਪਿ੍ਰੰ: ਗੁਰਦੀਪ ਸਿੰਘ ਰੰਧਾਵਾ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਗੁਰਭੇਜ਼ ਸਿੰਘ ਖੁਜ਼ਾਲਾ, ਬਾਬਾ ਨਵਤੇਜ਼ ਸਿੰਘ ਚੇਲੇਆਣਾ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ, ਚੇਅਰਮੈਨ ਤਰਲੋਕ ਸਿੰਘ ਬਾਠ, ਬਾਬਾ ਹਰਦੀਪ ਸਿੰਘ ਸਿਆਲਕਾ, ਪ੍ਰੋ: ਸਰਚਾਂਦ ਸਿੰਘ, ਜਥੇਦਾਰ ਭੁਪਿੰਦਰ ਸਿੰਘ, ਮਾ: ਜਸਵੰਤ ਸਿੰਘ ਅਤੇ ਹੋਰ ਮੌਜ਼ੂਦ ਸੰਗਤਾਂ ਨਾਲ ਸਲਾਹ ਮਸ਼ਵਰਾ ਕਰਕੇ ਰੂਪ ਰੇਖਾ ਉਲੀਕੀ ਗਈ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਦੀਆਂ ਡਿਊਟੀਆਂ ਉਹਨਾਂ ਨੂੰ ਵੰਡੀਆਂ ਗਈਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕਸ਼ਮੀਰ ਸਿੰਘ ਕਾਲਾ ਮਹਿਤਾ, ਰਾਜਬੀਰ ਸਿੰਘ ਉਦੋਨੰਗਲ, ਲਖਵਿੰਦਰ ਸਿੰਘ ਰੰਧਾਵਾ, ਗੁਰਮੁੱਖ ਸਿੰਘ ਸਾਬਾ, ਰਜਿੰਦਰ ਸਿੰਘ ਉਦੋਨੰਗਲ, ਗੁਰਮੀਤ ਸਿੰਘ ਨੰਗਲੀ, ਕੰਵਲਜੀਤ ਸਿੰਘ ਕੇ.ਵੀ, ਮਨਦੀਪ ਸਿੰਘ ਸੋਨਾ, ਇਕਬਾਲ ਸਿੰਘ ਮਾਨ, ਹਰਜਿੰਦਰ ਸਿੰਘ ਜੱਜ, ਜੁਗਰਾਜ ਸਿੰਘ ਜੋਗਾ, ਬਲਵਿੰਦਰ ਸਿੰਘ ਖਾਲਸਾ, ਡਾ.ਪਰਮਜੀਤ ਸਿੰਘ ਸੰਧੂ, ਗੁਲਜ਼ਾਰ ਸਿੰਘ ਸਾਬਕਾ ਸਰਪੰਚ, ਜਥ੍ੇਦਾਰ ਮਹਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਜਰਨੈਲ਼ ਸਿੰਘ, ਮਨਜੋਤ ਸਿੰਘ ਰੰਧਾਵਾ, ਜਗਦੇਵ ਸਿੰਘ, ਹਰਸ਼ਦੀਪ ਸਿੰਘ, ਅਵਤਾਰ ਸਿੰਘ ਬੁੱਟਰ, ਗੋਲਡੀ ਦਬੁਰਜ਼ੀ, ਮਾ. ਸੁਖਦੇਵ ਸਿੰਘ, ਅਮਨ ਸੇਖੋਂ, ਤੇਜਿੰਦਰ ਸਿੰਘ ਬੁੱਟਰ, ਬਲਜਿੰਦਰ ਸਿੰਘ ਹੈਪੀ, ਕੁਲਬੀਰ ਸਿੰਘ ਕਾਲਾ, ਚਰਨ ਸਿੰਘ ਮਹਿਸਮਪੁਰ, ਡੀ.ਪੀ ਗੁਰਦੀਪ ਸਿੰਘ, ਮੰਗਲ ਸਿੰਘ ਬਟਾਲਾ, ਸਾਹਬ ਸਿੰਘ ਸਦਾਰੰਗ, ਗੁਰਵਿੰਦਰ ਸਿੰਘ, ਹਰਗੋਪਾਲ ਸਿੰਘ, ਮਾ: ਕੈਲਾਸ਼ ਸਿੰਘ, ਪੰਡਿਤ ਰਾਮਸਰੂਪ, ਰਜਿੰਦਰ ਸਿੰਘ ਸ਼ਾਹ, ਪਿ੍ਰੰ: ਸ਼ਾਮ ਲਾਲ, ਰਮਨਬੀਰ ਸਿੰਘ ਲੱਧਾਮੁੰਡਾ, ਮੇਜਰ ਸਿੰਘ ਚੰਨਣਕੇ, ਜਸਪਾਲ ਸਿੰਘ ਪੱਡਾ, ਸੁਖਨਪਾਲ ਸਿੰਘ ਬੱਲ, ਬਲਵਿੰਦਰ ਸਿੰਘ, ਮੋਹਨ ਸਿੰਘ ਜਲਾਲਉਸਮਾਂ, ਸਤਨਾਮ ਸਿੰਘ ਅਰਜੁਨਮਾਂਗਾ, ਡਾ .ਗੁਲਜ਼ਾਰ ਸਿੰਘ, ਨਿਰਮਲ ਸਿੰਘ ਸੁੱਚਾ ਸਿੰਘ, ਭੁਪਿੰਦਰ ਸਿੰਘ, ਜਸਵੰਤ ਸਿੰਘ ਮੰਡ, ਹਰਦੀਪ ਸਿੰਘ, ਪ੍ਰਗਟ ਸਿੰਘ, ਅਮਰਪਾਲ ਸਿੰਘ, ਸਤਨਾਮ ਸਿੰਘ ਚੂੰਗ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply