Tuesday, November 24, 2026

ਆਟਾ ਦਾਲ ਸਕੀਮ ਰਿਵਿਊ, ਗਰੀਬਾਂ ਪ੍ਰਤੀ ਕਾਂਗਰਸ ਦੀ ਗੈਰ ਸੰਜ਼ੀਦਗੀ – ਮਜੀਠੀਆ

ਕੱਥੂਨੰਗਲ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – PPN2204201717ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ’ਰਿਵਿਊ’ ਦੇ ਬਹਾਨੇ ਕਾਂਗਰਸ ਸਰਕਾਰ ਵੱਲੋਂ ਆਟਾ ਦਾਲ ਮੁਹੱਈਆ ਕਰਨ ਤੋਂ ਟਾਲ਼ਾ ਵਟਣ ਕਾਰਨ ਸਕੀਮ ਦੇ ਲਾਭਪਾਤਰੀ ਗਰੀਬ ਅਤੇ ਪਛੜੇ ਵਰਗ ਦੇ ਪਰਿਵਾਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਆਟਾ ਦਾਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਮਜੀਠਾ ਦੇ ਪਿੰਡ ਰੂਪੋਵਾਲੀ ਖੁਰਦ ਵਿਖੇ ਆਪਣੀ ਜਿੱਤ ਲਈ ਲੋਕਾਂ ਦਾ ਧੰਨਵਾਦ ਕਰਨ ਆਏ ਮਜੀਠੀਆ ਨੇ ਕਿਹਾ ਕਿ ਬਾਦਲ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ ਤਬਕਿਆਂ ਦੀ ਭਲਾਈ ਨੂੰ ਯਕੀਨੀ ਬਣਾਉਂਦਿਆਂ ਜ਼ਰੂਰੀ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਨੂੰ ਆਮ ਆਦਮੀ ਦੀ ਪਹੁੰਚ ਵਿੱਚ ਰੱਖਣ ਖ਼ਾਤਰ ਵੱਡੇ ਉਪਰਾਲੇ ਨਾਲ ਸ਼ੁਰੂ ਕੀਤੀ ਗਈ ਆਟਾ ਦਾਲ ਸਕੀਮ ਨੂੰ ਕਾਂਗਰਸ ਸਰਕਾਰ ਵੱਲੋਂ ਲਾਭ ਪਾਤਰੀਆਂ ਦੀਆਂ ਸੂਚੀਆਂ ਦੀ ਮੁੜ ਸਮੀਖਿਆ ਦੇ ਨਾਮ ’ਤੇ ਠੱਪ ਕਰ ਦੇਣ ਨਾਲ ਗਰੀਬ ਪਰਿਵਾਰਾਂ ਨੂੰ ਬਾਜ਼ਾਰ ਵਿੱਚੋਂ ਮਹਿੰਗੇ ਭਾਅ ਰਾਸ਼ਨ ਖਰੀਦਣਾ ਪੈ ਰਿਹਾ ਹੈ, ਜਿਸ ਨਾਲ ਉਹਨਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ।ਉਹਨਾਂ ਕਿਹਾ ਕਿ ਲਖਾਂ ਗਰੀਬ ਪਰਿਵਾਰਾਂ ਦਾ ਰੋਟੀ ਟੁੱਕ ਲਈ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਕਿਸੇ ਵੀ ਵੱਡੇ ਸਦਮੇ ਤੋਂ ਘੱਟ ਨਹੀਂ ਹੈ।
ਉਹਨਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਨਾ ਬੇਰੁਜ਼ਗਾਰੀ ਭੱਤਾ ਮਿਲ ਰਿਹਾ ਹੈ। ਘਰ ਘਰ ਨੌਕਰੀਆਂ ਦੇਣਾ ਤਾਂ ਦੂਰ ਨੌਕਰੀਆਂ ਤੋਂ ਕਈਆਂ ਨੂੰ ਫ਼ਾਰਗ ਜ਼ਰੂਰ ਕਰ ਦਿੱਤੇ ਗਏ ਹਨ। ਨੇ ਕੇਵਲ ਬਿਜਲੀ ਦੇ ਅਣ ਐਲਾਨੇ ਕੱਟ ਲੱਗ ਰਹੇ ਹਨ ਸਗੋਂ ਬਿਜਲੀ ਹੋਰ ਮਹਿੰਗੀ ਕਰਨ ਲਈ ਬਹਾਨੇ ਤਲਾਸ਼ ਰਹੇ ਹਨ।ਮਜੀਠੀਆ ਵੱਲੋਂ ਅੰਗਣਵਾੜੀ ਕੇਂਦਰ ਦਾ ਉਦਘਾਟਨ ਵੀ ਕੀਤਾ ਗਿਆ।
ਇਸ ਮੌਕੇ ਮੇਜਰ ਸ਼ਿਵੀ, ਤਲਬੀਰ ਗਿੱਲ, ਸਰਪੰਚ ਹਰਜਿੰਦਰ ਸਿੰਘ ਰੂਪੋਵਾਲੀ ਖੁਰਦ, ਸ਼ਰਨਬੀਰ ਸਿੰਘ ਸਾਬਕਾ ਸਰਪੰਚ, ਸਰਪੰਚ ਸਵਿੰਦਰ ਸਿੰਘ ਰੂਪੋਵਾਲੀ ਕਲਾਂ, ਸਾਬਕਾ ਸਰਪੰਚ ਬਲਬੀਰ ਸਿੰਘ, ਐਡਵੋਕੇਟ ਕਰਮਜੀਤ ਸਿੰਘ, ਸੁਖਜਿੰਦਰ ਸਿੰਘ ਹੈਪੀ, ਤੇਜਵਿੰਦਰ ਸਿੰਘ, ਸੁਚਾ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ, ਗੁਰਵਰਿਆਮ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਪਹਿਲਵਾਨ, ਮਾਸਟਰ ਕੁਲਵਿੰਦਰ ਸਿੰਘ, ਰਾਜਵਿੰਦਰ ਕੌਰ, ਮੈਡਮ ਕੋਮਲ, ਸੁਲਖਣ ਸਿੰਘ, ਕੁਲਵਿੰਦਰ ਸਿੰਘ ਧਾਰੀਵਾਲ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply