Tuesday, November 24, 2026

ਕੈਨੇਡਾ ਦੇ ਐਲਬਰਟਾ ਸੂਬੇ `ਚ ਸਿੱਖਾਂ ਨੂੰ ਹੈਲਮਟ ਤੋਂ ਛੋਟ ਦਾ ਸਵਾਗਤ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – SGPCਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਵਿਚ ਸਿੱਖਾਂ ਨੂੰ ਦਸਤਾਰ ਸਜਾ ਕੇ ਦੋ ਪਹੀਆ ਵਾਹਨ ਚਲਾਉਣ ਦੀ ਇਜ਼ਾਜਤ ਦੇਣ ਦਾ ਭਰਵਾਂ ਸਵਾਗਤ ਕੀਤਾ ਹੈ।ਉਨ੍ਹਾਂ ਆਖਿਆ ਕਿ ਦਸਤਾਰ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੋਣ ਦੇ ਨਾਲ-ਨਾਲ ਸਿੱਖੀ ਦਾ ਗੌਰਵ ਵੀ ਹੈ।ਇਸ ਦੇ ਨਾਲ ਹੀ ਦਸਤਾਰ ਸੁਰੱਖਿਆ ਦਾ ਵੀ ਸਾਧਨ ਬਣਦੀ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਬੇਸ਼ੱਕ ਹੈਲਮਟ ਦਾ ਮਕਸਦ ਵਾਹਨ ਚਾਲਕ ਲਈ ਸੁਰੱਖਿਆ ਪ੍ਰਦਾਨ ਕਰਨਾ ਹੈ, ਪ੍ਰੰਤੂ ਸਿੱਖਾਂ ਨੂੰ ਦਸਤਾਰ ਦੇ ਹੁੰਦਿਆਂ ਹੋਰ ਕਿਸੇ ਵੀ ਸੁਰੱਖਿਆ ਸਾਧਨ ਦੀ ਲੋੜ ਨਹੀਂ ਰਹਿੰਦੀ।ਇਸ ਲਈ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਵੱਲੋਂ ਸਿੱਖਾਂ ਨੂੰ ਹੈਲਮਟ ਤੋਂ ਛੋਟ ਦਾ ਫੈਸਲਾ ਢੁੱਕਵਾਂ ਤੇ ਅਰਥ ਭਰਪੂਰ ਹੈ।ਉਨ੍ਹਾਂ ਆਖਿਆ ਕਿ ਗੁਰੂ ਬਖਸ਼ੀ ਦਸਤਾਰ ਦੀ ਮਹਾਨਤਾ ਨੂੰ ਠੋਸ ਢੰਗ ਨਾਲ ਪੇਸ਼ ਕਰਨ ਕਰਕੇ ਸਥਾਨਕ ਸਿੱਖ ਵਧਾਈ ਦੇ ਹੱਕਦਾਰ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply