Tuesday, November 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਵਿਖੇ ਅਧਿਆਪਕ ਸੈਮੀਨਾਰ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – PPN2204201720ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅਧਿਆਪਕਾਂ ਲਈ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਵਿਸ਼ਾ ‘ਕਿਸ਼ੋਰ ਅਵਸਥਾ ਵਿੱਚ ਵਿਦਿਆਰਥੀਆਂ ਨੂੰ ਕਿਵੇਂ ਪੜ੍ਹਾਇਆ ਜਾਵੇ ਅਤੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਕਿਵੇਂ ਦੂਰ ਕੀਤਾ ਜਾਵੇ’ ਸੀ।ਇਸ ਸੈਮੀਨਾਰ ਵਿੱਚ ਸ੍ਰੀਮਤੀ ਮੀਨਾਕਸ਼ੀ (ਡਾਇਰੈਕਟਰ ਆਫ ਮਾਨਸ ਦ ਇਨਸਾਇਡ ਸਟੋਰੀ) ਨੇ ਮੁੱਖ ਬੁਲਾਰੇ ਦੇ ਤੌਰ `ਤੇ ਸ਼ਿਰਕਤ ਕੀਤੀ।ਸਕੂਲ ਦੇ ਸੀਨੀਅਰ ਤੇ ਸੀਨੀਅਰ ਸੈਕੰਡਰੀ ਵਿੰਗ ਦੇ ਅਧਿਆਪਕਾਂ ਨੇ ਇਸ ਸੈਮੀਨਾਰ ਵਿੱਚ ਭਾਗ ਲਿਆ।ਸੈਮੀਨਾਰ ਦੇ ਆਰੰਭ ਵਿੱਚ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਅਧਿਆਪਕ ਜੀਵਨ ਲਈ ਲਾਹੇਵੰਦ ਸਾਬਤ ਹੁੰਦੇ ਹਨ।ਮੁੱਖ ਬੁਲਾਰੇ ਨੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸੀਨੀਅਰ ਅਤੇ ਸੀਨੀਅਰ ਸੈਕੰਡਰੀ ਕਲਾਸਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਕਿਸ਼ੋਰ ਅਵਸਥਾ ਦੇ ਵਧੀਆ ਕੌਂਸਲਰ ਹੁੰਦੇ ਹਨ ਉਹਨਾਂ ਨੇ ਅਧਿਆਪਕਾਂ ਦੇ ਵੱਖ-ਵੱਖ ਗਰੁੱਪ ਬਣਾ ਕੇ ਗਤੀਵਿਧੀਆਂ ਰਾਹੀਂ ਅਧਿਆਪਕਾਂ ਨੂੰ ਕਿਸ਼ੋਰ ਅਵੱਸਥਾ ਦੇ ਵਿਦਿਆਰਥੀਆਂ ਨਾਲ ਪੇਸ਼ ਆਉਣ ਲਈ ਜਾਣਕਾਰੀ ਦਿੱਤੀ।ਇਸ ਮੌਕੇ ਸਕੂਲ ਮੁੱਖ ਅਧਿਆਪਕਾ ਸ੍ਰੀਮਤੀ ਰੇਣੂ ਆਹੂਜਾ, ਸ੍ਰੀਮਤੀ ਨਿਸ਼ਚਿੰਤ ਕਾਹਲੋਂ, ਸ੍ਰੀਮਤੀ ਕੰਵਲਪ੍ਰੀਤ ਕੌਰ ਅਤੇ ਅਧਿਆਪਕ ਹਾਜ਼ਰ ਸਨ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply