Tuesday, November 24, 2026

ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਸੰਪਨ

ਗੁਰਬਾਣੀ ਕੰਠ ਮੁਕਾਬਲਿਆਂ ’ਚ ਜੇਤੂ ਬੱਚਿਆਂ ਦਾ ਸਨਮਾਨ
ਬਠਿੰਡਾ, 23 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN2304201709ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਕੰਵਲਾਂ ਦੀ ਛੂਹ ਪ੍ਰਾਪਤ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ‘‘ਘਰਿ ਘਰਿ ਅੰਦਰ ਧਰਮਸਾਲ ਹੋਵੈ ਕੀਰਤਨ ਸਦਾ ਵਿਸੋਆ’’ ਦੇ ਸਿਰਲੇਖ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ 16 ਅਪ੍ਰੈਲ ਤੋਂ 22 ਅਪ੍ਰੈਲ ਤੱਕ ਸ਼ਹਿਰ ਦੇ ਵੱਖ ਵੱਖ ਗੁਰਸਿੱਖਾਂ ਦੇ ਗ੍ਰਹਿ ਸਥਾਨਾਂ ਉਪਰ ਕਰਵਾਏ ਜਾ ਰਹੇ ਸਨ। 14 ਸਮਾਗਮਾਂ ਦੀ ਸੰਪੂਰਨਤਾ ਮੌਕੇ ਗੁਰਮਤਿ ਸਮਾਗਮ ਸਜਾਏ ਗਏ। ਜਿਨ੍ਹਾਂ ਵਿਚ ਭਾਈ ਉਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਅਤੇ ਵਾਇਸ ਪ੍ਰਿੰਸੀਪਲ ਮਨਿੰਦਰਪਾਲ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਾਲਿਆਂ ਨੇ ਸੰਗਤਾ ਨੂੰ ਸਬਦ ਗੁਰਬਾਣੀ ਅਤੇ ਕਥਾ ਵਿਆਖਿਆਂ ਕਰਕੇ ਸਬਦ ਗੁਰਬਾਣੀ ਨਾਲ ਜੋੜਿਆ। ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਭਾਈ ਪਰਮਜੀਤ ਸਿੰਘ ਮੁੱਖ ਗ੍ਰੰਥੀ ਵਲੋਂ ਕੀਤੀ ਗਈ ਅਤੇ ਹੁਕਮਨਾਮੇ ਦੀ ਸੇਵਾ ਭਾਈ ਬੂਟਾ ਸਿੰਘ ਵਲੋਂ ਕੀਤੀ ਗਈ। ਅੰਤ ਵਿਚ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਨ੍ਹਾਂ ਸਮਾਗਮਾਂ ਵਿਚ ਹੀ 21 ਅਪ੍ਰੈਲ ਸਵੇਰੇ 9 ਵਜੇ ਬੱਚਿਆਂ ਤੋਂ ਕਥਾ, ਕੀਰਤਨ ਅਤੇ ਪਾਠ ਕਰਵਾਉਣ ਦੇ ਧਾਰਮਿਕ ਗੁਰਬਾਣੀ ਕੰਠ ਮੁਕਾਬਲੇ ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ ਵਿਚ ਕਰਵਾਏ ਗਏ ਸਨ, ਜਿਨ੍ਹਾਂ ਬੱਚਿਆਂ ਨੇ ਮਨ ਚਿੱਤ ਲਾ ਕੇ ਗੁਰਬਾਣੀ ਕੰਠ ਦੇ ਮੁਕਾਬਲਿਆਂ ਵਿਚ ਭਾਗ ਲਿਆ ਸੀ ਅਤੇ ਪਹਿਲੇ ਗਰੁੱਪ ਵਿਚ ਪਹਿਲਾ ਸਥਾਨ ਬ੍ਰਹਮਲੀਨ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ, ਦੂਜਾ ਸਥਾਨ ਜਸਪ੍ਰੀਤ ਕੌਰ ਮਸਕੀਨ ਅਕਾਲ ਅਕੈਡਮੀ ਨਹੀਆਂਵਾਲਾ ਅਤੇ ਤੀਜੇ ਦਰਜਾ ਨਵਇਸ਼ਮ ਕੌਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਬਠਿੰਡਾ ਨੇ ਹਾਸਲ ਕੀਤਾ ਸੀ।ਦੂਜਾ ਗਰੁੱਪ ’ਚ ਨਵਨੀਤ ਕੌਰ ਭਾਈ ਦਾਨ ਸਿੰਘ ਅਕਾਲ ਅਕੈਡਮੀ ਪਹਿਲਾ ਸਥਾਨ,ਈਸ਼ਪ੍ਰੀਤ ਕੌਰ ਸੇਵਾ ਪੰਥੀ ਵਿਦਿਆਲਾ ਗੋਨਿਆਣਾ ਮੰਡੀ ਦੂਜਾ ਸਥਾਨ ਅਤੇ ਗੁਰਜੋਤ ਸਿੰਘ ਅਤੇ ਦਿਵਿਆਦੀਪ ਕੌਰ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਤੀਜੇ ਗਰੁੱਪ ’ਚ ਗੁਰਪ੍ਰੀਤ ਕੌਰ ਸਰਕਾਰੀ ਗਰਲਜ਼ ਸਕੂਲ ਬਠਿੰਡਾ ਪਹਿਲਾ ਸਥਾਨ,ਜਸਪ੍ਰੀਤ ਕੌਰ ਸਰਕਾਰੀ ਸਕੂਲ ਮਹਿਮਾ ਸਰਜਾ ਨੇ ਦੂਜਾ ਸਥਾਨ ਅਤੇ ਤੀਜਾ ਸਥਾਨ ਅਮਨਦੀਪ ਕੌਰ ਸਰਕਾਰੀ ਮਹਿਮਾ ਸਰਜਾ ਕੋਠੇ ਨਥੀਆਨਾ ਨੇ ਪ੍ਰਾਪਤ ਕੀਤਾ। ਚੌਥੇ ਗਰੁੱਪ ’ਚ ਤਰਨਪ੍ਰੀਤ ਕੌਰ ਗੁਰਮਤਿ ਵਿਦਿਆਲਾ ਗੋਨਿਆਨਾ ਮੰਡੀ ਨੇ ਪਹਿਲਾ, ਸਿਮਰਪ੍ਰੀਤ ਕੌਰ ਗੁਰਮਤਿ ਵਿਦਿਆਲਾ ਗੋਨਿਆਨਾ ਨੇ ਦੂਜਾ ਅਤੇ ਸਿਮਰਨ ਕੌਰ ਗੁਰਮਤਿ ਵਿਦਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੀਰਤਨ ਮੁਕਾਬਲੇ ਵਿਚ ਸੇਵਾ ਪੰਥੀ ਗੁਰਮਤਿ ਵਿਦਿਆਲਾ ਨੇ ਪਹਿਲਾ ਸਥਾਨ, ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੇ ਦੂਜਾ, ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ ਨੇ ਤੀਜਾ ਅਤੇ ਚੌਥਾ ਸਥਾਨ ਸਮਰਹਿਲ ਕੌਨਵੈਂਟ ਸਕੂਲ ਬਠਿੰਡਾ ਵਲੋਂ ਪ੍ਰਾਪਤ ਕੀਤਾ ਗਿਆ। ਸਮੂਹ ਗਰੁੱਪ ਦੇ ਜੇਤੂ ਬੱਚਿਆਂ ਨੂੰ  ਪ੍ਰਬੰਧਕਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
ਇਨ੍ਹਾਂ ਸਮਾਗਮਾਂ ਵਿਚ ਵਿਦਵਾਨ, ਕਥਾਵਾਚਕ ਅਤੇ ਕੀਰਤਨੀ ਜੱਥਿਆਂ ’ਚ ਚੇਅਰਮੈਨ ਜੁਗਿੰਦਰ ਸਿੰਘ, ਵਾਇਸ ਚੇਅਰਮੈਨ ਅਮਰਜੀਤ ਸਿੰਘ, ਗਿਆਨੀ ਬਲਜੀਤ ਸਿੰਘ ਐਜੂਕੇਸ਼ਨ ਡਾਇਰੈਕਟਰ, ਪ੍ਰਿੰਸੀਪਲ ਗਿਆਨੀ ਹਰਭਜਨ ਸਿੰਘ, ਮਹੰਤ ਕਾਹਨ ਸਿੰਘ ਸੇਵਾਪੰਥੀ ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਕਥਾਵਾਚਕ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਕਥਾ ਵਾਚਕ ਡਾ: ਹਰਦੀਪ ਸਿੰਘ ਖਿਆਲੀ ਵਾਲੇ, ਕਥਾਵਾਚਕ ਭਾਈ ਗੁਰਇੰਦਰਦੀਪ ਸਿੰਘ ਪਾਤੜਾਂ, ਭਾਈ ਬਲਜਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ, ਭਾਈ ਤਰਸੇਮ ਸਿੰਘ ਹਰਿਰਾਏਪੁਰ ਹਜ਼ੂਰੀ ਰਾਗੀ ਗੁਰਦੁਆਰਾ ਭਾਈ ਜਗਤਾ ਜੀ, ਭਾਈ ਕੁਲਵਿੰਦਰ ਸਿੰਘ ਬੀਬੀਵਾਲਾ, ਭਾਈ ਗੁਰਮੇਲ ਸਿੰਘ ਅਤੇ ਭਾਈ ਕਿਸ਼ਨ ਸਿੰਘ ਬਠਿੰਡਾ ਸਰਕਲ ਆਦਿ ਸ਼ਾਮ-ਸਵੇਰੇ ਸਮੇਂ ਅਨੁਸਾਰ ਸਮਾਗਮਾਂ ਵਿਚ ਹਾਜ਼ਰੀਆਂ ਵਾਰੀ ਵਾਰੀ ਭਰ ਕੇ ਸੰਗਤਾਂ ਨੂੰ ਸਬਦ ਗੁਰਬਾਣੀ ਦੇ ਅਨਮੋਲ ਬਚਨਾਂ ਰਾਹੀਂ ਨਿਹਾਲ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply