Wednesday, November 25, 2026

4 ਲੱਖ 71 ਹਜ਼ਾਰ 376 ਮੀਟਰਕ ਟਨ ਕਣਕ ਦੀ ਖਰੀਦ ਲਈ 470.14 ਕਰੋੜ ਦੀ ਅਦਾਇਗੀ- ਡੀ.ਸੀ

ਫਾਜ਼ਿਲਕਾ, 23 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)  – Isha Kaliaਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ  ਬੀਤੀ ਸ਼ਾਮ ਤੱਕ 5,02,340 ਮੀਟ੍ਰਿਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ।ਹੁਣ ਤੱਕ ਜ਼ਿਲੇ ਵਿੱਚ 470 ਕਰੋੜ 14 ਲੱਖ  ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ਵਿਚ ਜਮਾ ਹੋਵੇਗੀ। ਇਸ ਦੇ ਨਾਲ ਹੀ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਬਿਨਾਂ ਕਿਸੇ ਦੇਰੀ ਦੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 4,71,376 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 79779 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 116414 ਮੀਟ੍ਰਿਕ ਟਨ, ਪਨਸਪ ਵੱਲੋਂ 86320 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 71000 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 38246 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 79612 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਲਿਫਟਿੰਗ ਲਈ 72 ਘੰਟੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਅਨੁਸਾਰ 72 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ  ਮੰਡੀਆਂ ਵਿਚੋਂ ਚੁੱਕ ਲਈ ਗਈ ਹੈ ਭਾਵ ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਸਰਕਾਰ ਵੱਲੋਂ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਰਹੀ ਹੈ। ਉਨਾਂ ਨੇ ਜ਼ਿਲੇ ਦੇ  ਕਿਸਾਨਾਂ ਨੂੰ ਅਪੀਲ ਕੀਤੀ ਕਿ  ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply