Tuesday, November 24, 2026

ਪੰਜਾਬੀ ਮਾਂ ਬੋਲੀ ਤੇ ਸੱਭਿਆਚਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ – ਸਿੱਧੂ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੰਧੂ) – Sawinder Sidhuਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਦੀ ਸਾਂਭ ਸੰਭਾਲ ਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।ਪੰਜਾਬੀ ਸੱਭਿਆਚਾਰ ਵਿਕਾਸ ਮੰਚ ਦੇ ਸੁਬਾਈ ਚੇਅਰਮੈਨ ਸਵਿੰਦਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਕਰਦਿਆਂ ਕਿਹਾ ਹੈ ਕਿ ਸਰਕਾਰੀ ਦਾਅਵਿਆਂ ਦੇ ਬਾਵਜੂਦ ਵੀ ਇਨ੍ਹਾਂ ਦੀ ਸਾਂਭ ਸੰਭਾਲ ਲਈ ਸਰਕਾਰੀ ਤੋਰ `ਤੇ ਕੋਈ ਠੋਸ ਉਪਰਾਲੇ ਨਹੀਂ ਹੋ ਰਹੇ।ਜਦੋਂ ਕਿ ਆਪਣੇ ਪੱਧਰ ਤੇ ਕਈ ਗੈਰ ਸਰਕਾਰੀ ਸੰਸਥਾਵਾਂ ਯਤਨਸ਼ੀਲ ਹਨ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੇ ਬਹੁਤ ਸਾਰੇ ਅਦਾਰਿਆਂ `ਤੇ ਲੱਗੇ ਪੰਜਾਬੀ ਭਾਸ਼ਾ ਸੰਕੇਤ ਬੋਰਡਾਂ ਦੇ ਵਿਚ ਭਾਰੀ ਗਲਤੀਆਂ ਪਾਈਆਂ ਜਾਂਦੀਆਂ ਹਨ।ਜਿਨ੍ਹਾਂ ਨੂੰ ਲੰਮੇ ਸਮੇਂ ਤੋਂ ਠੀਕ ਨਹੀਂ ਕੀਤਾ ਗਿਆ।ਜਿਸ ਨਾਲ ਪੰਜਾਬੀ ਮਾਂ ਬੋਲੀ ਦੀ ਤੌਹੀਨ ਹੋ ਰਹੀ ਹੈ।ਉਨ੍ਹਾ ਕਿਹਾ ਕਿ ਜੇ ਪੰਜਾਬੀ ਰਹੁ ਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਵੀ ਸਰਕਾਰੀ ਵਿਭਾਗਾਂ ਵਿਚੋਂ ਖਿੰਡ-ਪੁੰਡ ਗਈਆਂ ਹਨ।ਉਨ੍ਹਾਂ ਕਿਹਾ ਕਿ ਵੈਸੇ ਤਾਂ ਪੰਜਾਬ ਦੇਸ਼ ਦਾ ਸਭ ਤੋਂ ਖੁਸ਼ਹਾਲ ਸੁਬਾ ਹੈ, ਪਰ ਉਪਰੋਕਤ ਗਲਤੀਆਂ `ਤੇ ਇਕ ਪੰਛੀ ਝਾਤ ਮਾਰੀ ਜਾਵੇ ਤਾਂ ਸਥਿਤੀ ਬੜੀ ਸਾਫ ਤੇ ਸਪੱਸ਼ਟ ਹੋ ਜਾਂਦੀ ਹੈ।ਉਨ੍ਹਾ ਹਮਖਿਆਲੀ ਸੰਸਥਾਵਾਂ ਨੂੰ ਇਸ ਪਾਸੇ ਧਿਆਨ ਦੇਣ ਦੀ ਅਪੀਲ ਵੀ ਕੀਤੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply