Tuesday, November 24, 2026

ਅੰਮ੍ਰਿਤਧਾਰੀ ਬੀਬੀਆਂ ਕੋਲੋਂ ਪਹਿਲਾਂ ਹਵਨ ਕਰਵਾਉਣ ਦੀ ਜਾਂਚ ਦੇ ਆਦੇਸ਼

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – Giani-Gurbachan-Singh1ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਜਥੇਦਾਰ ਗੁਰਬਚਨ ਸਿੰਘ ਨੇ ਬੋਲਦਿਆਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵੱਲੋਂ ਰੋਜਾਨਾਂ ਹੀ ਬਹੁਤ ਸਾਰੀਆਂ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚਦੀਆਂ ਹਨ।ਜਿਸ ਸਬੰਧੀ ਪਹਿਲਾਂ ਵੀ ਮੀਡੀਆ ਰਾਹੀਂ ਸੰਗਤਾਂ ਨੂੰ ਦੱਸਿਆ ਗਿਆ ਸੀ ਕਿ ਸਾਰੇ ਕੇਸ ਸਕੱਤਰ ਧਰਮ ਪ੍ਰਚਾਰ ਕਮੇਟੀ ਪਾਸ ਭੇਜੇ ਜਾਣ।ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਜੇਕਰ ਕੋਈ ਪੇਚੀਦਾ ਮਸਲਾ ਹੋਵੇ ਤਾਂ ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ `ਤੇ ਇਕੱਤਰਤਾ ਵਿਚ ਵਿਚਾਰਣ ਲਈ ਭੇਜਿਆ ਜਾਵੇ।ਬਾਕੀ ਕੇਸਾਂ ਦਾ ਨਿਪਟਾਰਾ ਧਰਮ ਪ੍ਰਚਾਰ ਕਮੇਟੀ (ਸ਼੍ਰੋ: ਗੁ: ਪ੍ਰ: ਕਮੇਟੀ) ਆਪ ਹੀ ਵਿਦਿਵਾਨਾਂ ਦੀ ਰਾਇ ਲੈ ਕੇ ਕਰੇ।ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਨੂੰ ਪਾਸ ਹੋਏ ਮਤੇ ਦੀਆਂ ਕਾਪੀਆਂ ਭੇਜੀਆਂ ਜਾ ਚੁੱਕੀਆਂ ਹਨ।
ਜਥੇਦਾਰ ਨੇ ਕਿਹਾ ਕਿ ਇੱਕ ਪੰਜਾਬੀ ਦੇ ਅਖ਼ਬਾਰ ਵਿੱਚ ਲਿਖੇ ਅਨੁਸਾਰ ਠਾਕੁਰ ਦਲੀਪ ਸਿੰਘ ਮੁਖੀ ਨਾਮਧਾਰੀ ਸੰਪਰਦਾ ਵੱਲੋਂ ਅੰਮ੍ਰਿਤਧਾਰੀ ਬੀਬੀਆਂ ਕੋਲੋਂ ਪਹਿਲਾਂ ਹਵਨ ਕਰਵਾਇਆ ਗਿਆ ਅਤੇ ਪੰਜ ਪਿਆਰਿਆਂ ਦੀ ਜਗ੍ਹਾ ‘ਤੇ ਸੱਤ ਅੰਮ੍ਰਿਤਧਾਰੀ ਬੀਬੀਆਂ ਨੂੰ ਰੱਖ ਕੇ ਅੰਮ੍ਰਿਤ ਛਕਾਇਆ ਜਾ ਰਿਹਾ ਹੈ।ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ।ਇਸ ਸਬੰਧੀ ਧਰਮ ਪ੍ਰਚਾਰ ਕਮੇਟੀ (ਸ਼੍ਰੋ: ਕਮੇਟੀ) ਨੂੰ ਪੱਤ੍ਰਿਕਾ ਲਿਖ ਦਿੱਤੀ ਗਈ ਹੈ ਕਿ ਇਸ ਦੀ ਜਲਦੀ ਤੋਂ ਜਲਦੀ ਪੜਤਾਲ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply