ਬਠਿੰਡਾ, 24 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਸ਼ਬਦ ਗੁਰੂ ਪ੍ਰਚਾਰ ਸਮਾਗਮ ਕਰਵਾਇਆ ਗਿਆ।ਜਿਸ ਵਿਚ ਭਾਈ ਬਲਜਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ, ਭਾਈ ਤਰਸੇਮ ਸਿੰਘ ਹਰਿਰਾਏਪੁਰ ਹਜ਼ੂਰੀ ਰਾਗੀ ਗੁਰਦੁਆਰਾ ਭਾਈ ਜਗਤਾ ਜੀ, ਭਾਈ ਕਿਸ਼ਨ ਸਿੰਘ ਬਠਿੰਡਾ ਸਰਕਲ ਆਦਿ ਭਾਈ ਉਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਸਾਹਿਬ ਅਤੇ ਵਾਇਸ ਪਿੰ੍ਰਸੀਪਲ ਮਨਿੰਦਰਪਾਲ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਵਾਲਿਆਂ ਤੋਂ ਇਲਾਵਾ ਭਾਈ ਗੁਰਇੰਦਰਪਾਲ ਸਿੰਘ ਨੇ ਸੰਗਤਾਂ ਨੂੰ ਸਬਦ ਗੁਰਬਾਣੀ ਅਤੇ ਕਥਾ ਵਿਆਖਿਆ ਕਰਕੇ ਸਬਦ ਗੁਰਬਾਣੀ ਨਾਲ ਜੋੜਿਆ।ਸਟੇਜ਼ ਦੀ ਸੇਵਾ ਭਾਈ ਅਮਰਜੀਤ ਸਿੰਘ ਸੈਕਟਰੀ ਵਲੋਂ ਕੀਤੀ ਗਈ। ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਖਾਲਸਾ ਜੋਗੀ ਨਗਰ ਵਾਲਿਆਂ ਨੇ ਬਾਹਰੋ ਆਏ ਪ੍ਰਚਾਰਕਾਂ ਨੂੰ ਗੁਰੂ ਦੀ ਬਖ਼ਸ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ।
ਇਨਾਂ ਸਮਾਗਮਾਂ ਤੋਂ ਇਲਾਵਾ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵਲੋਂ ਗੁਰਦੁਆਰਾ ਸ੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਅੰਮਿ੍ਰਤ ਸੰਚਾਰ ਵੀ ਤਿਆਰ ਕਰਵਾਇਆ ਗਿਆ,ਜਿਸ ਵਿਚ ਭਾਰੀ ਗਿਣਤੀ ਵਿਚ ਪ੍ਰਾਣੀਆਂ ਨੇ ਅੰਮਿ੍ਰਤ ਦੀ ਦਾਤ ਪ੍ਰਾਪਤ ਕੀਤੀ।
ਇਸ ਮੌਕੇ ਰਾਕੇਸ਼ ਸਿੰਘ ਖਾਲਸਾ,ਦਿਲਜੀਤ ਸਿੰਘ,ਅਵਤਾਰ ਸਿੰਘ ਕੈਂਥ,ਦਿਲਬਾਗ ਸਿੰਘ,ਬੀਬੀ ਜੋਗਿੰਦਰ ਕੌਰ ਐਸ.ਜੀ.ਪੀ.ਸੀ ਕਾਰਜਕਾਰੀ ਮੈਂਬਰ ਵੀ ਹਾਜਰ ਸਨ।ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਖਾਲਸਾ ਨੇ ਸਮੂਹ ਸੰਗਤਾ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ ਜਿਨਾਂ ਨੇ ਹਫ਼ਤਾਭਰ ਸਵੇਰੇ ਸ਼ਾਮ ਵਾਲੇ ਸਮਾਗਮਾਂ ਵਿਚ ਵੱਧ ਚੜਕੇ ਤਨ,ਮਨ,ਧਨ ਨਾਲ ਸੇਵਾ ਕੀਤੀ।ਉਨਾਂ ਨੇ ਅੰਤ ਵਿਚ ਪਿ੍ਰ੍ਰੰਟ ਮੀਡੀਆ ਵਾਲਿਆਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਹਰ ਇਕ ਸਮਾਗਮ ਦੀ ਰੂਪ ਰੇਖਾ ਨੂੰ ਪਾਠਕਾਂ ਦੇ ਸਾਹਮਣੇ ਰੱਖਿਆ,ਉਨਾਂ ਨੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਸੇਵਕ ਦਲ, ਗੁਰਦੁਆਰਾ ਹਾਜੀ ਰਤਨ ਅਤੇ ਕਿਲਾ ਮੁਬਾਰਕ, ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ, ਗੁਰਮਤਿ ਮਿਸ਼ਨਰੀ ਕਾਲਜ ਸਰਕਲ ਯੂਨਿਟ-2 ਅਤੇ ਸਮੂਹ ਧਾਰਮਿਕ ਜਥੇਬੰਦੀਆਂ ਦੇ ਮੈਂਬਰਾਂ ਦੇ ਸਹਿਯੋਗ ਦੇਣ ’ਤੇ ਵੀ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media