ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 5,42,787 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿੱਚ 521 ਕਰੋੜ 50 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ਵਿਚ ਜਮਾ ਹੋਵੇਗੀ। ਇਸ ਦੇ ਨਾਲ ਹੀ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਬਿਨਾਂ ਕਿਸੇ ਦੇਰੀ ਦੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 5,18,029 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 88906 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 124862 ਮੀਟਿ੍ਰਕ ਟਨ, ਪਨਸਪ ਵੱਲੋਂ 96665 ਮੀਟਿ੍ਰਕ ਟਨ, ਵੇਅਰਹਾਉਸ ਵੱਲੋਂ 77593 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 42456 ਮੀਟਿ੍ਰਕ ਟਨ, ਐਫ.ਸੀ.ਆਈ. ਵੱਲੋਂ 87542 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਲਿਫਟਿੰਗ ਲਈ 72 ਘੰਟੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਅਨੁਸਾਰ 72 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਮੰਡੀਆਂ ਵਿਚੋਂ ਚੁੱਕ ਲਈ ਗਈ ਹੈ ਭਾਵ ਨਿਰਧਾਰਤ 72 ਘੰਟਿਆਂ ਤੋਂ ਵੀ ਪਹਿਲਾਂ ਸਰਕਾਰ ਵੱਲੋਂ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਹੋ ਰਹੀ ਹੈ। ਉਨਾਂ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media