ਫਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਨੰੂ ਚਿੱਟੀ ਮੱਖੀ ਦੇ ਕਹਿਰ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਨੇ ਅੱਜ ਜ਼ਿਲੇ ਦੇ ਪਿੰਡਾਂ ਦਾ ਦੌਰਾਂ ਕਰਕੇ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਕਹਿਰ ਤੋਂ ਬਚਾਉਣ ਲਈ ਕੀਤੇ ਜਾ ਰਹੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਇਸ ਮੌਕੇ ਉਨਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ ਗਏੇ।ਇਸ ਦੌਰਾਨ ਐਸ.ਡੀ.ਐਮ ਅਬੋਹਰ ਜਸਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਉਨਾਂ ਦੇ ਨਾਲ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ ਕਪਾਹ ਦੀ ਫਸਲ ਨੂ ਚਿੱਟੀ ਮੱਖੀ ਦੇ ਕਹਿਰ ਤੋਂ ਨਜ਼ਾਤ ਦਵਾਉਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆ ਤਹਿਤ ਜ਼ਿਲੇ ਦੇ ਪਿੰਡਾਂ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਦੱਸਿਆ ਕਿ ਇਸ ਦੌਰਾਨ ਪਿੰਡ ਦੀਵਾਨ ਖੇੜਾ, ਪੰਨੀਵਾਲਾ ਮਾਹਲਾ, ਮਲੂਕਪੁਰ ਆਦਿ ਪਿੰਡਾਂ ਵਿੱਚ ਚਿੱਟੀ ਮੱਖੀ ਤੋਂ ਬਚਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਖੇਤੀਬਾੜੀ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸ਼ਲ ਕੀਤੀ ਗਈ ਹੈ।
ਇਸ ਮੌਕੇ ਏ.ਡੀ.ਸੀ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੰੂ ਆਦੇਸ਼ ਦਿੱਤੇ ਕਿ ਉਹ ਨਦੀਨ ਨਸ਼ਟ ਮੁਹਿੰਮ ਨੰੂ ਪੂਰੀ ਤਰਾਂ ਨੇਪਰੇ ਚੜਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨਾਂ ਨੇ ਇਸ ਮੌਕੇ ਮਨਰੇਗਾ ਸਕੀਮ ਤਹਿਤ ਕੰਮ ਕਰ ਰਹੇ ਮੁਲਾਜ਼ਮਾ ਨੰੂ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਨੰੂ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਮਗਨਰੇਗਾ ਸਕੀਮ ਤਹਿਤ ਕੰਮ ਕਰ ਰਹੇ ਲਾਭਪਾਤਰੀਆਂ ਤੋਂ ਕੰਮ ਲੈ ਕੇ ਚਿੱਟੀ ਮੱਖੀ ਦਾ ਖਾਤਮਾ ਕੀਤਾ ਜਾਵੇ। ਉਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲੇ ਵਿੱਚ ਆਉਣ ਵਾਲੀ ਕਪਾਹ ਦੀ ਫਸਲ ਦਾ ਝਾੜ ਕਾਫੀ ਵਧੇਗਾ। ਉਨਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੰੂ ਉਨਾਂ ਦੀ ਮਿਹਨਤ ਦਾ ਸਹੀ ਮੁੱਲ ਮਿਲ ਸਕੇਗਾ ਅਤੇ ਉਨਾਂ ਦੀ ਆਰਥਿਕ ਹਲਾਤ ਵਿੱਚ ਵੀ ਸੁਧਾਰ ਹੋਵੇਗਾ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media