Tuesday, March 24, 2026

ਖਾਲਸਾ ਅਕੈਡਮੀ ਮਹਿਤਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ

ਚੌਂਕ ਮਹਿਤਾ, 24 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) –PPN2404201728 ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਯੋਜਿਤ ਕੀਤਾ ਗਿਆ।ਇਸ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ ਗਾਇਨ ਕਰਕੇ ਕੀਤੀ।ਇਸ ਤੋਂ ਉਪਰੰਤ ਧਾਰਮਿਕ ਅਤੇ ਸੱਭਿਆਚਾਰਕ ਵੰਨਗੀਆਂ ਦੌਰਾਨ ਧਾਰਮਿਕ ਗੀਤ, ਗਤਕਾ, ਸਮਾਜਿਕ ਬੁਰਾਈਆਂ ਨਾਲ ਸੰਬੰਧਤ ਡਰਾਮਾ, ਡੰਬਲ ਸ਼ੋਅ, ਸੱਭਿਆਚਾਰਕ ਗੀਤ ਆਦਿ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਦਾ ਮਨ ਮੋਹਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੈਸ਼ਨ 2016-17 ਦੇ ਅਕਾਦਮਿਕ ਇਨਾਮ ਤਕਸੀਮ ਕੀਤੇ ਗਏ।ਇਸ ਵਿੱਚ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ:ਮੈਡਮ ਹਰਜਿੰਦਰ ਕੌਰ ਬੱਲ,ਵਾਈਸ ਪਿ੍ਰੰ: ਸ੍ਰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ), ਮਿ: ਆਨੰਦ ਸੰਦੇਸ਼, ਡਾ: ਵਿਸ਼ਾਲਵੀਰ ਸਿੰਘ ਸਚਦੇਵਾ, ਡਾ: ਮਨਜੀਤ ਸਿੰਘ, ਹਸਪਤਾਲ ਸੁਪਰਡੈਂਟ ਸਤਨਾਮ ਸਿੰਘ, ਵਿੰਗ ਇੰਚਾਰਜ਼ ਵੱਲੋਂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ।ਇਸ ਮੌਕੇ ਤੇ ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ ਅਤੇ ਵਾਈਸ ਪਿ੍ਰੰ: ਹਰਜੋਤ ਸਿੰਘ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੀ ਮਿਹਨਤ `ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸ਼ੁੱਭ ਇਛਾਵਾਂ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਖਾਸ ਤੌਰ ਤੇ ਆਏ ਹੋਏ ਮਾਪਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply