Thursday, July 2, 2026

ਜਿਲੇ ਦੀਆਂ ਮੰਡੀਆਂ ’ਚ 7 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ- ਡਿਪਟੀ ਕਮਿਸ਼ਨਰ

ਰਿਮੋਟ ਸੈਂਸਿੰਗ ਰਾਹੀਂ ਖੇਤਾਂ ’ਚ ਅੱਗ ਦੀਆਂ ਘਟਨਾਵਾਂ ਬਾਰੇ ਲਈ ਜਾ ਰਹੀ ਹੈ ਜਾਣਕਾਰੀ
ਬਠਿੰਡਾ, 25 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN2504201702ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ 709379 ਮੀਟਿ੍ਰਕ ਟਨ ਕਣਕ ਦੀ ਆਮਦ ਦੇ ਨਾਲ-ਨਾਲ 691775 ਮੀਟਿ੍ਰਕ ਟਨ ਫਸਲ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦੀ ਜਾ ਚੁੱਕੀ ਹੈ ਅਤੇ 386280 ਮੀਟਿ੍ਰਕ ਟਨ ਕਣਕ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਇਹ ਪ੍ਰਗਟਾਵਾ ਕਰਦਿਆਂ ਜਾਣਕਾਰੀ ਦਿੱਤੀ ਕਿ ਕੁਝ ਥਾਵਾਂ ਨੂੰ ਛੱਡ ਕੇ ਜ਼ਿਲੇ ਵਿਚ ਕਣਕ ਦੀ ਖ਼ਰੀਦ, ਲਿਫ਼ਟਿੰਗ ਅਤੇ ਢੋਆ-ਢੁਆਈ ਵਧੀਆ ਢੰਗ ਨਾਲ ਚੱਲ ਰਹੀ ਹੈ।ਉਨਾਂ ਦੱਸਿਆ ਕਿ ਆਉਂਦੇ ਕੁਝ ਦਿਨਾਂ ਤੱਕ ਫ਼ਸਲ ਦੀ ਆਮਦ ਅਤੇ ਖ਼ਰੀਦ ਤੋਂ ਇਲਾਵਾ ਮੰਡੀਆਂ ’ਚੋਂ ਕਣਕ ਦੀ ਚੁਕਾਈ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲਾ ਪ੍ਰਸ਼ਾਸਨ ਵਲੋਂ ਮੀਂਹ ਦੌਰਾਨ ਮੰਡੀਆਂ ਵਿਚ ਫ਼ਸਲ ਨੂੰ ਸੰਭਾਲਣ ਦੇ ਢੁੱਕਵੇਂ ਇੰਤਜ਼ਾਮ ਕੀਤੇ ਗਏ ਹਨ।
ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਸੀ. ਨੇ ਦੱਸਿਆ ਕਿ ਪਿਛਲੇ ਸਾਲ ਦੀ ਕੁੱਲ ਖ਼ਰੀਦ 791833 ਦੇ ਮੁਕਾਬਲੇ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ’ਚ 709379 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਹ ਅੰਕੜਾ 9 ਲੱਖ ਮੀਟਿ੍ਰਕ ਟਨ ਤੱਕ ਪੁੱਜਣ ਦੀ ਸੰਭਾਵਨਾ ਹੈ। ਉਨਾਂ ਦੱਸਿਆ ਕਿ ਜ਼ਿਲੇ ਦੀਆਂ 180 ਦੇ ਕਰੀਬ ਮੰਡੀਆਂ ਵਿਚ 6 ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ, ਵੇਅਰ ਹਾਊਸ, ਪੰਜਾਬ ਐਗਰੋ ਅਤੇ ਐਫ.ਸੀ.ਆਈ. ਵਲੋਂ ਕਣਕ ਖ਼ਰੀਦੀ ਜਾ ਰਹੀ ਹੈ। ਏਜੰਸੀਆਂ ਵਲੋਂ ਖ਼ਰੀਦੀ ਜਾ ਰਹੀ ਫ਼ਸਲ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਲਾਕਰਾ ਨੇ ਦੱਸਿਆ ਕਿ ਪਨਗ੍ਰੇਨ ਵਲੋਂ 1.55 ਲੱਖ ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ ਜਿਸ ਵਿਚੋਂ 95 ਹਜ਼ਾਰ ਮੀਟਿ੍ਰਕ ਟਨ ਤੋਂ ਵੱਧ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਇਸੇ ਤਰਾਂ ਮਾਰਕ ਫੈਡ ਵਲੋ ਖ਼ਰੀਦੀ 1.60 ਲੱਖ ਮੀਟਿ੍ਰਕ ਟਨ ਵਿਚੋਂ 93 ਹਜ਼ਾਰ ਮੀਟਿ੍ਰਕ ਟਨ ਤੋਂ ਵੱਧ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ। ਪਨਸਪ ਵਲੋਂ ਖ਼ਰੀਦੀ 1.38 ਲੱਖ ਮੀਟਿ੍ਰਕ ਟਨ ’ਚੋਂ 79 ਹਜ਼ਾਰ ਮੀਟਿ੍ਰਕ ਟਨ ਦੇ ਕਰੀਬ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ। ਵੇਅਰ ਹਾਊਸ ਵਲੋਂ1.31 ਲੱਖ ਮੀਟਿ੍ਰਕ ਟਨ ਤੋਂ ਵੱਧ ਕਣਕ ਖ਼ਰੀਦੀ ਜਾ ਚੁੱਕੀ ਹੈ ਜਿਸ ਵਿਚੋਂ 67 ਹਜ਼ਾਰ ਮੀਟਿ੍ਰਕ ਟਨ ਦੇ ਕਰੀਬ ਕਣਕ ਲਿਫ਼ਟ ਹੋ ਚੁੱਕੀ ਹੈ। ਇਸੇ ਤਰਾਂ ਪੰਜਾਬ ਐਗਰੋ ਵਲੋਂ 63 ਹਜ਼ਾਰ ਮੀਟਿ੍ਰਕ ਟਨ ਦੇ ਕਰੀਬ ਕਣਕ ਦੀ ਖ਼ਰੀਦ ਦੇ ਨਾਲ-ਨਾਲ 40 ਹਜ਼ਾਰ ਮੀਟਿ੍ਰਕ ਟਨ ਫ਼ਸਲ ਦੀ ਚੁਕਾਈ ਹੋ ਚੁੱਕੀ ਹੈ। ਐਫ.ਸੀ.ਆਈ. ਵਲੋਂ 24096 ਮੀਟਿ੍ਰਕ ਟਨ ਕਣਕ ’ਚੋਂ 15 ਹਜ਼ਾਰ ਮੀਟਿ੍ਰਕ ਟਨ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਪੱਤਰਕਾਰਾਂ ਵਲੋਂ ਪੁੱਛੇ ਇੱਕ ਸਵਾਲ ਦੇ ਜਵਾਬ ’ਚ ਲਾਕਰਾ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਖੇਤਾਂ ਵਿਚ ਅੱਗ ਦੀਆਂ ਘਟਨਾਵਾਂ ’ਤੇ ਰਿਮੋਟ ਸੈਂਸਿੰਗ ਰਾਹੀਂ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ 12 ਅਪ੍ਰੈਲ, 15 ਅਪ੍ਰੈਲ, 19 ਅਪ੍ਰੈਲ ਆਦਿ ਨੂੰ ਕਰੀਬ 20 ਤੋਂ ਵੱਧ ਅੱਗ ਦੀਆਂ ਘਟਨਾਵਾਂ ਵਾਪਰੀਆਂ ਜਿਸ ਸਬੰਧੀ ਸਬੰਧਤ ਅਧਿਕਾਰੀ ਯੋਗ ਕਾਰਵਾਈ ਕਰ ਰਹੇ ਹਨ।  ਜਾਗਰੂਕ ਹੋ ਚੁੱਕੇ ਕਿਸਾਨਾਂ ਦਾ ਨਾੜ ਨੂੰ ਅੱਗ ਨਾ ਲਗਾਉਣ ਲਈ ਧੰਨਵਾਦ ਕਰਦਿਆਂ ਲਾਕਰਾ ਨੇ ਕਿਹਾ ਕਿ ਅਜਿਹੇ ਕੇਸਾਂ ਵਿਚ ਪਹਿਲਾਂ ਨਾਲੋਂ ਭਾਰੀ ਗਿਰਾਵਟ ਆਈ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਕਾਰਵਾਈ ਨੂੰ ਰੋਕਣ ਲਈ ਅੱਗੇ ਆਉਣਾ ਚਾਹੀਦਾ ਹੈ। ਪੱਤਰਕਾਰਾਂ ਵਲੋਂ ਕੋਟਲਾ ਬਰਾਂਚ ਵਿਚ ਅੱਜ ਪਏ ਪਾੜ ਸਬੰਧੀ ਪੁੱਛੇ ਜਾਣ ’ਤੇ ਲਾਕਰਾ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਹਰਕਤ ਵਿਚ ਆ ਗਿਆ ਸੀ। ਉਨਾਂ ਕਿਹਾ ਕਿ ਐਸ.ਡੀ.ਐਮ. ਤਲਵੰਡੀ ਸਾਬੋ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਯੋਗ ਕਦਮ ਚੁੱਕਦਿਆਂ ਸਮੇਂ ਸਿਰ ਪਾੜ ਨੂੰ ਬੰਦ ਕਰਵਾ ਦਿੱਤਾ। ਉਨਾਂ ਕਿਹਾ ਕਿ ਪਾੜ ਨਾਲ ਕਿਸੇ ਵੀ ਤਰਾਂ ਦੇ ਨੁਕਸਾਨ ਦੀ ਰਿਪੋਰਟ ਲਈ ਜਾ ਰਹੀ ਹੈ। ਇਸ ਮੌਕੇ ਲਾਕਰਾ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵੀ ਮੌਜੂਦ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply