Tuesday, October 13, 2026

ਮਲੇਰੀਆ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸੰਦੌੜ, 25 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – PPN2504201703ਮੁਢਲਾ ਸਿਹਤ ਕੇਂਦਰ ਫਤਿਹਗੜ ਪੰਜਗਰਾਈਆਂ ਵਿਖੇ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਦੇ ਵਿੱਚ ਐਂਟੀ ਮਲੇਰੀਆ ਦਿਵਸ ਮੌਕੇ ਮਲੇਰੀਆ ਤੋਂ ਬਚਾਅ ਦੇ ਲਈ ਮਲੇਰੀਆ ਜਾਗਰੂਕਤਾ ਪੋਸਟਰ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਵੱਲੋਂ ਜਾਰੀ ਕੀਤਾ ਗਿਆ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀ ਮਲੇਰੀਆ ਦੀ ਰੋਕਥਾਮ ਦੇ ਲਈ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਡਿਊਟੀ ਦੇ ਰਹੇ ਹਨ ਅਤੇ ਲੋਕ ਵੀ ਸਿਹਤ ਵਿਭਾਗ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਤੇ ਅਮਲ ਕਰਨ ਤਾਂ ਜੋ ਇਸ ਬਿਮਾਰੀ ਤੋਂ ਬਚਾਅ ਹੋ ਸਕੇ।ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ, ਮੈਂਬਰ ਪੰਚਾਇਤ ਈਸ਼ਰਪਾਲ ਸਿੰਘ, ਇੰਸਪੈਕਟਰ ਗੁਲਜ਼ਾਰ ਖਾਂਨ,ਬੀ.ਈ.ਈ ਨਰਿੰਦਰਪਾਲ ਸਿੰਘ, ਜਸਪਾਲ ਸਿੰਘ ਜਟਾਣਾ, ਇੰਸਪੈਕਟਰ ਨਿਰਭੈ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਸੁਪਰਡੈਂਟ ਹੇਮਰਾਜ, ਅਮਨਦੀਪ ਸਿੰਘ, ਫਾਰਮਾਸਿਸਟ ਪਰਮਜੀਤ ਸਿੰਘ, ਕੁਲਵੰਤ ਸਿੰਘ ਗਿੱਲ, ਮੈਡਮ ਕਮਲੇਸ਼ ਰਾਣੀ, ਪਰਮਜੀਤ ਕੌਰ, ਗੁਰਮੀਤ ਕੌਰ, ਹਰਦੇਵ ਸਿੰਘ, ਸੱਜਣ ਸਿੰਘ, ਹਰਫੂਲ ਸਿੰਘ ਆਦਿ ਮੌਜੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply