ਸੰਦੌੜ, 25 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਆਂ ਵਿਖੇ ਮੁਢਲਾ ਸਿਹਤ ਕੇਂਦਰ ਪੰਜਗਰਾਈਆਂ ਦੀ ਟੀਮ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ `ਚ ਐਂਟੀ ਮਲੇਰੀਆ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਦੇ ਲਈ ਪੂਰਣ ਜਾਣਕਾਰੀ ਦਿੱਤੀ।ਇਸ ਮੌਕੇ ਸਿਹਤ ਇੰਸਪੈਕਟਰ ਗੁਲਜ਼ਾਰ ਖਾਂਨ ਨੇ ਕਿਹਾ ਕਿ ਮਲੇਰੀਆ ਇਕ ਮੱਛਰ ਤੋਂ ਹੋਣ ਵਾਲੀ ਬਿਮਾਰੀ ਹੈ ਇਸ ਲਈ ਹੁਣ ਆਪਣਾ ਸਾਰਾ ਸਰੀਰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਘਰ ਅੰਦਰ ਤੇ ਆਲੇ ਦੁਅਲੇ ਦੀ ਸਫਾਈ ਰੱਖਣੀ ਚਾਹੀਦੀ ਹੈ ਤੇ ਜੇਕਰ ਬੁਖਾਰ ਹੋਵੇ ਤਾਂ ਨੇੜੇ ਦੇ ਸਿਹਤ ਕੇਂਦਰ ਜਾਣਾ ਚਾਹੀਦਾ ਹੈ।ਇਸ ਮੌਕੇ ਪਿ੍ਰੰਸੀਪਲ ਮੁਹੰਮਦ ਇਸਤਿਆਕ, ਨਿਰਮਲ ਸਿੰਘ, ਜਸਪਾਲ ਸਿੰਘ, ਬੀ.ਈ.ਈ ਨਰਿੰਦਰਪਾਲ ਸਿੰਘ, ਜਸਪਾਲ ਸਿੰਘ ਜਟਾਣਾ, ਇੰਸਪੈਕਟਰ ਨਿਰਭੈ ਸਿੰਘ, ਗੁਰਮੀਤ ਸਿੰਘ ਇੰਸਪੈਕਟਰ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media