ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਸਰਕਾਰੀ ਸੀਨੀਅਰ ਸੈਕੰਡਰੀ ਸਕੂਨ ਚਿਮਨੇਵਾਲਾ ਵਿਚ ਅੱਜ ਨਸ਼ਾ ਵਿਰੋਧੀ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਪਿੰ੍ਰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਅੱਜ 6ਵੀਂ ਤੋਂ ਜਮਾਤ ਦੋ ਜਮਾਤ ਦੇ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਲਗਭਗ 40 ਵਿਦਿਆਰਥੀਆਂ ਨੇ ਹਿੱਸਾ ਲਿਆ। ਉਨਾਂ ਦੱਸਿਆ ਕਿ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸੰਬਧੀ ਬੀਤੇ ਦਨ ਇੱਕ ਰੈਲੀ ਵੀ ਕੱਢੀ ਗਈ ਸੀ। ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਪਿ੍ਰਸੰੀਪਲ ਰੇਨੂੰ ਬਾਲਾ ਵੱਲੋਂ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੰਸ ਰਾਜ, ਸੁਗਰੀਵ ਬਿਸ਼ਨੋਈ, ਬਿੱਟੂ ਕੁਮਾਰ, ਸੁਨੀਲ ਕੁਮਾਰ ਅਤੇ ਹਰਨਾਂ ਅਧਿਆਪਕਾਂ ਨੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ।ਇਸ ਮੌਕੇ ਅਧਿਆਪਕ ਕ੍ਰਿਸ਼ਨ ਕੁਮਾਰ ਅਤੇ ਅਸ਼ੋਕ ਕੁਮਾਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media