ਫਾਜ਼ਿਲਕਾ, 25 ਅਪ੍ਰੈਲ (ਪੰਜਾਬ ਪੋਸਟ-ਵਿਨੀਤ ਅਰੋੜਾ) – ਜਿ਼ਲ੍ਹਾ ਲੋਕ ਸੰਪਰਕ ਵਿਭਾਗ ਦਫਤਰ ਵਿਖੇ ਬਤੌਰ ਕਲਰਕ ਆਪਣੀ ਸੇਵਾਵਾਂ ਨਿਭਾਅ ਰਹੇ ਸ੍ਰੀ ਰੋਹਿਤ ਸੇਤੀਆ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਦਾਦੀ ਸ੍ਰੀਮਤੀ ਦਰਸ਼ਨਾ ਦੇਵੀ (80 ਸਾਲ) ਪਤਨੀ ਸਵਰਗਵਾਸੀ ਸ੍ਰੀ ਹਰਬੰਸ ਲਾਲ ਸੇਤੀਆ ਵਸਨੀਕ ਕੈਂਟ ਰੋਡ, ਫਾਜ਼ਿਲਕਾ ਅਚਾਨਕ ਬੀਤੇ ਕੱਲ ਅਕਾਲ ਚਲਾਨਾ ਕਰ ਗਏ। ਉਨ੍ਹਾਂ ਦੀ ਮੌਤ `ਤੇ ਦਫਤਰ ਦੇ ਸਮੂਹ ਸਟਾਫ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ `ਚ ਨਿਵਾਸ ਬਖਸ਼ਣ ਅਰਦਾਸ ਕੀਤੀ ।ਸੂਚਨਾ ਅਨੁਸਾਰ ਸ੍ਰੀਮਤੀ ਦਰਸ਼ਨਾ ਦੇਵੀ ਨਮਿੱਤ ਅੰਤਿਮ ਅਰਦਾਸ ਮਿਤੀ 26 ਅਪਰੈਲ ਨੂੰ ਦੁਪਹਿਰ 12.00 ਤੋਂ 1.00 ਵਜੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਹੋਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media