Friday, October 2, 2026

ਖਰੀਦ ਏਜੰਸੀਆਂ ਨੇ 19257 ਮੀਟਰਿਕ ਟਨ ਕਣਕ ਖਰੀਦੀ

PPN2504201721
ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲੇ ਅੰਦਰ 24 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 19257 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 7276 ਮੀਟਰਿਕ ਟਨ, ਐਫ.ਸੀ.ਆਈ. ਨੇ 3582 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 4350 ਮੀਟਰਿਕ ਟਨ, ਪਨਸਪ 2496 ਮੀਟਰਿਕ ਟਨ, ਪੰਜਾਬ ਐਗਰੋ ਨੇ 580 ਮੀਟਿ੍ਰਕ ਟਨ ਅਤੇ ਮਾਰਕਫੈਡ ਨੇ 973 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾਲੋ ਨਾਲ ਕਰਵਾਉਂਣ। ਉਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ । ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਵੇਚਣ ਲਈ ਕਿਸਾਨਾਂ ਨੂੰ ਕੋਈ ਮੁਸਕਿਲ ਪੇਸ ਨਾ ਆਉਣ ਦੇਣ ਅਤੇ ਜੇ ਕਿੱਤੇ ਕੋਈ ਮੁਸਕਿਲ ਪੇਸ ਆਉਂਦੀ ਹੈ ਤਾਂ ਉਸ ਦਾ ਮੋਕੇ ਤੇ ਹੀ ਹੱਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਸਾਫ ਅਤੇ ਸੁਕਾਅ ਕੇ ਲਿਆਉਣ ਤਾਂ ਜੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਨਾ ਰੁਕਣਾ ਪਵੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply