ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ ਨੇ ਕੈਪਟਨ ਸਰਕਾਰ ਵੱਲੋਂ ਆਈ. ਏ. ਐਸ. ਅਫਸਰਾਂ ਦੇ ਪੈਟਰਨ ਮਹਿੰਗਾਈ ਭੱਤੇ ਦੇ ਬਕਾਏ ਅਤੇ ਜਨਵਰੀ 2017 ਤੋਂ ਮਹਿੰਗਾਈ ਭੱਤੇ ਦੀ 7 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਕਿਸ਼ਤ ਜ਼ਾਰੀ ਕਰਨ ਦੀ ਮੰਗ ਕਰਦਿਆਂ ਫੈਸਲਾ ਕੀਤਾ ਕਿ ਪੈਨਸ਼ਨਰਾਂ ਦੀਆਂ 5 ਸੂਤਰੀ ਮੰਗਾਂ ਸਬੰਧੀ ਸਾਰੇ ਮੰਤਰੀਆਂ ਅਤੇ ਵਿਧਾਨਕਾਰ ਨੂੰ ਸਮੂਹਿਕ ਰੂਪ ’ਚ ਮਿਲਕੇ ਮੰਗ ਪੱਤਰ ਦਿੱਤੇ ਜਾਣਗੇ। ਮੀਟਿੰਗ ਉਪਰੰਤ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਕਿ 5ਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ 01-01-2014 ਤੋਂ 100 ਪ੍ਰਤੀਸ਼ਤ ਮਹਿੰਗਾਈ ਭੱਤਾ, ਮਹਿੰਗਾਈ ਤਨਖਾਹ ਐਲਾਨ ਕੇ ਬਣਦੇ ਲਾਭ ਦਿੱਤੇ ਜਾਣ ਅਤੇ ਵੱਖ ਵੱਖ ਭੱਤਿਆਂ ’ਚ 50 ਪ੍ਰਤੀਸ਼ਤ ਵਾਧਾ ਕੀਤਾ ਜਾਵੇ, ਆਈ. ਏ. ਅਫਸਰਾਂ ਦੀ ਤਰਾਂ ਪੈਨਸ਼ਨਰਾਂ ਦਾ 28 ਮਹੀਨਿਆਂ ਦਾ ਬਕਾਇਆ ਦਿੱਤਾ ਜਾਵੇ। ਏ. ਪੀ. ਸ਼ਰਮਾ ਕੇਸ ਦੇ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ। ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ 01-01-2006 ਤੋਂ ਪਹਿਲੇ ਪੈਨਸ਼ਨਰਾਂ ਨੂੰ 25 ਸਾਲ ਦੀ ਸੇਵਾ ਅਧਾਰਤ ਪੈਨਸ਼ਨ ਦੇਣ, ਜਨਵਰੀ 2017 ਤੋਂ 7 ਪ੍ਰਤੀਸ਼ਤ ਡੀ. ਏ. ਦੀ ਕਿਸ਼ਤ ਤੁਰੰਤ ਜਾਰੀ ਕਰਨਾ ਸ਼ਾਮਲ ਹੈ। ਮੀਟਿੰਗ ਨੇ ਕੈਪਟਨ ਸਰਕਾਰ ਵੱਲੋਂ ਚੋਣ ਵਾਅਦੇ ਲਾਗੂ ਨਾ ਕਰਨ ਦਾ ਸਖਤ ਨੋਟਿਸ ਲਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media